ਪੰਜਾਬ : ਪਰਾਲੀ ਪ੍ਰਬੰਧਨ ਲਈ ਰਾਜ ਸਰਕਾਰ 395 ਕਰੋੜ ਦੀ ਸਬਸਿਡੀ ਦੇਵੇਗੀ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਝੋਨਾ ਦੀ ਪਰਾਲੀ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਇਸ ਦੇ ਪਰਬੰਧਨ ਲਈ ਖੇਤੀਬਾੜੀ ਮਸ਼ੀਨਰੀ

govt of punjab

ਚੰਡੀਗੜ੍ਹ: ਝੋਨਾ ਦੀ ਪਰਾਲੀ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਇਸ ਦੇ ਪਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਉੱਤੇ 395 ਕਰੋੜ ਰੁਪਏ ਦੀ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਤਹਿਤ ਝੋਨੇ ਦੀ ਪਰਾਲੀ  ਦੇ ਪਰਬੰਧਨ ਲਈ ਕਿਸਾਨਾਂ ਨੂੰ 28 ,641 ਖੇਤੀਬਾੜੀ ਯੰਤਰ ਅਤੇ ਮਸ਼ੀਨਾਂ ਦੀ ਖਰੀਦ ਉੱਤੇ ਸਬਸਿਡੀ ਦਿੱਤੀ ਜਾਰੀ ਹੈ।

ਤੁਹਾਨੂੰ ਦਸ ਦੇਈਏ ਕੇ ਸੂਬੇ ਦੇ ਖੇਤੀਬਾੜੀ ਵਿਭਾਗ  ਦੇ ਅਨੁਸਾਰ ਇਸ ਸਕੀਮ  ਦੇ ਤਹਿਤ ਕਿਸਾਨਾਂ ਨੂੰ 50 ਫੀਸਦੀ ਤੋਂ 80 ਫੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਸਰਕਾਰ ਦੁਆਰਾ ਸਾਲ 2018 - 19 ਅਤੇ 2019 - 20 ਲਈ ਖੇਤੀਬਾੜੀ ਮਸ਼ੀਨਰੀ ਉੱਤੇ 665 ਕਰੋੜ ਰੁਪਏ ਦੀ ਸਬਸਿਡੀ ਉਪਲੱਬਧ ਕਰਵਾਉਣ ਲਈ ਕੀਤੇ ਗਏ ਐਲਾਨ ਦੇ ਅਨੁਸਾਰ ਕਿਸਾਨਾਂ ਨੂੰ ਇਹ ਸਬਸਿਡੀ ਦਿੱਤੀ ਜਾ ਰਹੀ ਹੈ।

ਦਸਿਆ ਜਾ ਰਿਹਾ ਹੈ ਕੇ ਸੂਬੇ  ਦੇ ਕਿਸਾਨਾਂ ਨੂੰ 12 ਹਜਾਰ ਖੇਤੀਬਾੜੀ ਮਸ਼ੀਨਾਂ 50 ਫੀਸਦੀ ਦੀ ਸਬਸਿਡੀ ਉਪਲੱਬਧ ਕਰਵਾਈ ਜਾ ਰਹੀ ਹੈ।  ਇਸੇ ਤਰ੍ਹਾਂ 514 ਕਿਸਾਨ ਸਮੂਹਾਂ ਨੂੰ 5 , 280 ਅਤੇ 3 ,547 ਮੁਢਲੀ ਖੇਤੀਬਾੜੀ ਸਹਿਕਾਰੀ ਸਭਾ ਨੂੰ 16 , 655 ਖੇਤੀਬਾੜੀ ਮਸ਼ੀਨਾਂ 80 ਫ਼ੀਸਦੀ ਸਬਸਿਡੀ ਉੱਤੇ ਦਿੱਤੀਆਂ ਜਾ ਰਹੀਆਂ ਹਨ ਜਿਸ ਦੇ ਨਾਲ ਖੇਤੀਬਾੜੀ ਮਸ਼ੀਨਰੀ ਬੈਂਕ ਸਥਾਪਤ ਕਰਕੇ ਇਸ ਮਸ਼ੀਨਾਂ ਨੂੰ ਅੱਗੇ ਕਿਸਾਨਾਂ ਨੂੰ ਉਪਲੱਬਧ ਕਰਵਾਇਆ ਜਾ ਸਕੇ।

ਨਾਲ ਹੀ ਝੋਨੇ ਦੀ ਪਰਾਲੀ ਦੇ ਅਵਸ਼ੇਸ਼ਾਂ  ਦੇ ਪਰਬੰਧਨ ਲਈ ਸਬੰਧਤ ਮਸ਼ੀਨਾਂ ਦਾ ਪ੍ਰਦਰਸ਼ਨ ਕਰਕੇ ਕਿਸਾਨਾਂ ਨੂੰ ਅਧਿਆਪਨ ਵੀ ਦਿੱਤਾ ਜਾਵੇਗਾ। ਦਸਿਆ ਜਾ ਰਿਹਾ ਹੈ ਕੇ ਕਿਸਾਨਾਂ ਨੂੰ ਇਸ ਨਾਲ ਕਾਫੀ ਫਾਇਦਾ ਵੀ ਹੋਵੇਗਾ। ਉਹ ਆਪਣੀ ਖੇਤੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ ਸਕਣਗੇ।