ਗੁਰਦਾਸਪੁਰ ’ਚ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਦੀ ਅਧਿਆਪਕ ਕਰਨਗੇ ਚੈਕਿੰਗ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

400 ਦੇ ਕਰੀਬ ਸਰਕਾਰੀ ਅਧਿਆਪਕਾਂ ਦੀ ਲੱਗੀ ਡਿਊਟੀ

Teachers will check cases of stubble burning in Gurdaspur

ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ। ਇਸ ਤਹਿਤ ਡਿਪਟੀ ਕਮਿਸ਼ਨਰ, ਗੁਰਦਾਸਪੁਰ ਨੇ ਆਦੇਸ਼ ਜਾਰੀ ਕੀਤੇ ਹਨ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ। ਇਸ ਦੇ ਲਈ 400 ਦੇ ਕਰੀਬ ਸਰਕਾਰੀ ਅਧਿਆਪਕਾਂ ਦੀ ਡਿਊਟੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਲਗਾਈ ਗਈ ਹੈ, ਜੋ ਕਿ ਜ਼ਿਲੇ ਵਿੱਚ ਇਹ ਚੈਕਿੰਗ ਕਰਨਗੇ ਕਿ ਕਿਤੇ ਵੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। 26 ਸਤੰਬਰ ਤੋਂ 30 ਨਵੰਬਰ ਤੱਕ ਇਹ ਡਿਊਟੀਆਂ ਲਗਾਈਆਂ ਗਈਆਂ ਹਨ।