ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ
ਮੰਡੀ ਬੋਰਡ ਨੇ ਕਿਸਾਨਾਂ ਅਤੇ ਆੜਤੀਆਂ ਦੀ ਸਮੱਸਿਆਵਾਂ ਨੂੰ ਤੁਰੰਤ ਸੁਲਝਾਉਣ ਲਈ ਸੰਪਰਕ ਨੰਬਰ ਵੀ ਜਾਰੀ ਕੀਤੇ ਹਨ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਮੰਡੀ ਬੋਰਡ ਦੇ ਮੁਹਾਲੀ ਸਥਿਤ ਹੈੱਡਕੁਆਰਟਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਤਾਂ ਕਿ ਇਕ ਅਪ੍ਰੈਲ ਤੋਂ ਸ਼ੁਰੂ ਹੋਏ ਹਾੜੀ ਦੇ ਮੰਡੀਕਰਨ ਸੀਜ਼ਨ ਦੌਰਾਨ ਖਰੀਦ ਕਾਰਜਾਂ ਸਬੰਧੀ ਕਿਸਾਨਾਂ ਅਤੇ ਆੜਤੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਫੌਰੀ ਹੱਲ ਕੱਢਿਆ ਜਾ ਸਕੇ।
Punjab Mandi Board
ਮੰਡੀ ਬੋਰਡ ਨੇ ਕਿਸਾਨਾਂ ਅਤੇ ਆੜਤੀਆਂ ਦੀ ਸਮੱਸਿਆਵਾਂ ਨੂੰ ਤੁਰੰਤ ਸੁਲਝਾਉਣ ਲਈ ਸੰਪਰਕ ਨੰਬਰ ਵੀ ਜਾਰੀ ਕੀਤੇ ਹਨ। ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਣਕ ਦੀ ਨਿਰਵਿਘਨ ਖਰੀਦ ਲਈ ਢੁਕਵੇਂ ਬੰਦੋਬਸਤ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਅਤੇ ਇਸ ਸਬੰਧ ਵਿਚ ਡਿਪਟੀ ਕਮਿਸ਼ਨਰਾਂ ਅਤੇ ਖਰੀਦ ਏਜੰਸੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
Wheat procurement
ਬੁਲਾਰੇ ਨੇ ਦੱਸਿਆ ਕਿ ਮੰਡੀ ਬੋਰਡ ਅਤੇ ਫੂਡ ਤੇ ਸਿਵਲ ਸਪਲਾਈਜ਼ ਵਿਭਾਗ ਦੇ ਕਰਮਚਾਰੀ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕੰਟਰੋਲ ਰੂਮ ਵਿਚ ਹਾਜ਼ਰ ਰਹਿਣਗੇ ਤਾਂ ਕਿ ਕਿਸਾਨਾਂ ਅਤੇ ਆੜਤੀਆਂ ਨੂੰ ਕੋਈ ਪ੍ਰੇਸ਼ਾਨੀ ਆਉਣ ਉਤੇ ਤੁਰੰਤ ਸੁਲਝਾਇਆ ਜਾ ਸਕੇ। ਬੁਲਾਰੇ ਨੇ ਅੱਗੇ ਦੱਸਿਆ ਕਿ ਕਿਸਾਨ ਅਤੇ ਆੜਤੀ ਸੰਪਰਕ ਨੰਬਰ 0172-5101659, 5101643, 5101605 ਅਤੇ 5101650 ਉਤੇ ਰਾਬਤਾ ਕਾਇਮ ਕਰ ਸਕਦੇ ਹਨ।