ਸੁਤੰਲਿਤ ਖਾਦਾਂ ਦੀ ਵਰਤੋਂ ਨਾਲ ਫਸਲਾਂ ਦੀ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ: ਡਾ ਅਮਰੀਕ ਸਿੰਘ
ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ ਇੰਦਰਜੀਤ ਸਿੰਘ ਧੰਜੂ
The use of balanced fertilizers increases the yield of crops
ਗੁਰਦਾਸਪੁਰ, ਪਠਾਨਕੋਟ, 4ਜੂਨ, (ਹਰਜੀਤ ਸਿੰਘ ਆਲਮ ) ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ ਇੰਦਰਜੀਤ ਸਿੰਘ ਧੰਜੂ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਲ 2018-19 ਦੌਰਾਨ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਪਰਖ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਜਖਵਡ ਵਿੱਚੋਂ ਮਿੱਟੀ ਦੇ ਨਮੂਨੇ ਇਕੱਤਰ ਕੀਤੇ ਗਏ।ਇਸ ਮੌਕੇ ਡਾ ਅਮਰੀਕ ਸਿੰਘ ਭੌਂ ਪਰਖ ਅਫਸਰ , ਸ਼੍ਰੀ ਸੁਖਜਿੰਦਰ ਸਿੰਘ ਸਹਾਇਕ ਟੈਕਨਾਲੋਜੀ ਮੈਨੇਜ਼ਰ , ਸੁਭਾਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।