ਕਿਸਾਨਾਂ ਨੂੰ ਰਾਹਤ, ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 200 ਰੁਪਏ ਵਧਿਆ 

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਕੇਂਦਰ ਦੀ ਮੋਦੀ ਸਰਕਾਰ ਨੇ 2019 ਦੀਆਂ ਆਮ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਵੱਡੀ ਰਾਹਤ ਦਿਤੀ ਹੈ। ਸਾਉਣੀ ਦੀਆਂ ਫ਼ਸਲਾਂ ਦੀ ਲਾਗਤ 'ਤੇ ਘੱਟੋ-ਘੱਟ ਸਮਰਥਨ ....

punjab farmer

ਨਵੀਂ ਦਿੱਲੀ : ਕੇਂਦਰ ਦੀ ਮੋਦੀ ਸਰਕਾਰ ਨੇ 2019 ਦੀਆਂ ਆਮ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਵੱਡੀ ਰਾਹਤ ਦਿਤੀ ਹੈ। ਸਾਉਣੀ ਦੀਆਂ ਫ਼ਸਲਾਂ ਦੀ ਲਾਗਤ 'ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਡੇਢ ਗੁਣਾ ਤੋਂ ਜ਼ਿਆਦਾ ਵਧਾਉਣ 'ਤੇ ਕੈਬਨਿਟ ਨੇ ਮਨਜ਼ੂਰੀ ਦੇ ਦਿਤੀ ਹੈ। ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਲਾਗਤ ਦਾ 50 ਫ਼ੀਸਦੀ ਜ਼ਿਆਦਾ ਐਮਐਸਪੀ ਮਿਲੇਗਾ। ਬਜਟ 2018 ਪੇਸ਼ ਕਰਦੇ ਹੋਏ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਲਾਗਤ ਤੋਂ ਡੇਢ ਗੁਣਾ ਜ਼ਿਆਦਾ ਘੱਟੋ ਘੱਟ ਸਮਰਥਨ ਮੁੱਲ ਦੇਣ ਦਾ ਵਾਅਦਾ ਕੀਤਾ ਸੀ। 

ਅਰਹਰ ਦਾ ਐਮਐਸਪੀ 5450 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 5675 ਰੁਪਏ ਪ੍ਰਤੀ ਕੁਇੰਟਲ, ਮੂੰਗ ਦਾ ਐਮਐਸਪੀ 5575 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 6975 ਰੁਪਏ ਪ੍ਰਤੀ ਕੁਇੰਟਲ ਅਤੇ ਮਾਂਹ ਦਾ ਐਮਐਸਪੀ 5400 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 5600 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ।