ਧਰਨਿਆਂ 'ਚ ਦੇਖੋ ਕਿਵੇਂ ਵਾਹਿਗੁਰੂ ਦਾ ਓਟ ਆਸਰਾ ਲੈ ਕੇ ਚੱਲ ਰਹੇ ਕਿਸਾਨ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਮੋਦੀ ਦੀ ਅੜ ਭੰਨਣ ਲਈ ਕਿਸਾਨਾਂ ਦਾ ਸ਼ਾਂਤਮਈ ਅੰਦੋਲਨ ਜਾਰੀ

weheguru da jaap

ਅੰਮ੍ਰਿਤਸਰ: ਭਾਵੇਂ ਮੋਦੀ ਸਰਕਾਰ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲਾਗੂ ਕਰਨ 'ਤੇ ਅੜੀ ਹੋਈ  ਹੈ ਪਰ ਕਿਸਾਨ ਵੀ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੜੇ ਹੋਏ ਹਨ।

ਪੰਜਾਬ ਵਿਚ ਥਾਂ-ਥਾਂ 'ਤੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਰੇਲਾਂ ਰੋਕੀਆਂ ਜਾ ਰਹੀਆਂ ਹਨ, ਟੋਲ ਪਲਾਜ਼ੇ ਅਤੇ ਰਿਲਾਇੰਸ ਦੇ ਪੰਪਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ।

ਇਸੇ ਦੌਰਾਨ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਨੇ ਅੰਮ੍ਰਿਤਸਰ ਰੇਲਵੇ ਟ੍ਰੈਕ ਵੀ ਬੰਦ ਕੀਤਾ ਹੋਇਆ। ਕਿਸਾਨਾਂ ਨੇ ਅਪਣੇ ਸ਼ਾਂਤਮਈ ਅੰਦੋਲਨ ਨੂੰ ਜਾਰੀ ਰੱਖਦਿਆਂ ਹੁਣ ਧਰਨਿਆਂ ਵਿਚ ਵਾਹਿਗੁਰੂ ਦਾ ਜਾਪ ਸ਼ੁਰੂ ਕਰ ਦਿੱਤਾ ਹੈ

ਜਿਸ ਵਿਚ ਸਾਰੇ ਕਿਸਾਨ ਲੰਬੇ ਸਮੇਂ ਤਕ ਵਾਹਿਗੁਰੂ ਦਾ ਜਾਪ ਕਰਦੇ ਨੇ। ਕਿਸਾਨਾਂ ਦਾ ਮੰਨਣਾ ਕਿ ਜਦੋਂ ਅਸੀਂ ਵਾਹਿਗੁਰੂ ਦਾ ਓਟ ਆਸਰਾ ਲੈ ਕੇ ਅਪਣਾ ਅੰਦੋਲਨ ਜਾਰੀ ਰੱਖਾਂਗੇ ਤਾਂ ਇਸ ਵਿਚ ਜ਼ਰੂਰ ਜਿੱਤ ਹਾਸਲ ਹੋਵੇਗੀ।