ਸੀਐਮ ਨੇ DGP ਨੂੰ ਕਣਕ ਦੀ ਨਿਰਵਿਘਨ ਖਰੀਦ ਪ੍ਰਕਿਰਿਆ ਲਈ ਸੁਰੱਖਿਆ ਯੋਜਨਾ ਬਣਾਉਣ ਦੇ ਦਿੱਤੇ ਆਦੇਸ਼

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕਣਕ ਦੀ ਖਰੀਦ ਨੂੰ ਨਿਰਵਿਘਨ ਢੰਗ ਨਾਲ ਚਲਾਉਣ ਲਈ ਵਿਆਪਕ

File Photo

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕਣਕ ਦੀ ਖਰੀਦ ਨੂੰ ਨਿਰਵਿਘਨ ਢੰਗ ਨਾਲ ਚਲਾਉਣ ਲਈ ਵਿਆਪਕ ਸੁਰੱਖਿਆ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਨਾਲ ਹੀ ਉਨ੍ਹਾਂ ਖਰੀਦ ਕੇਂਦਰਾਂ ਨੂੰ ਵੀ 7-8 ਅ੍ਰਪੈਲ ਤੱਕ ਸਾਰੇ ਖਰੀਦ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ।

ਆਪਣੇ ਕੈਬਨਿਟ ਦੇ ਸਾਥੀਆਂ ਸਮੇਤ ਇਸ ਸਬੰਧੀ ਸੂਬੇ ਦੀ ਤਿਆਰੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖਰੀਦ ਪ੍ਰਬੰਧਾਂ ਨੂੰ ਪੜਾਅ ਵਾਰ ਇਸ ਢੰਗ ਨਾਲ ਲਾਗੂ ਕੀਤਾ ਜਾਵੇ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇ। ਮੰਤਰੀ ਮੰਡਲ ਨੇ ਫੈਸਲਾ ਲਿਆ ਕਿ ਸਾਰੇ ਖਰੀਦ ਕੇਂਦਰਾਂ ਨੂੰ ਕੋਵਿਡ ਰੋਕਥਾਮ ਉਪਾਵਾਂ ਦੀ ਪੂਰਤੀ ਕਰਨੀ ਚਾਹੀਦੀ ਹੈ ਅਤੇ ਕਣਕ ਦੀ ਖਰੀਦ ਲਈ ਇਨ੍ਹਾਂ ਕੇਂਦਰਾਂ ਵਿਚਲੇ ਸਾਰੇ ਲੋਕਾਂ ਲਈ ਭੋਜਨ, ਪਾਣੀ, ਰਹਿਣ ਲਈ ਥਾਂ ਅਤੇ ਡਾਕਟਰੀ ਜ਼ਰੂਰਤਾਂ ਦਾ ਵੀ ਪ੍ਰਬੰਧ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਾਰੇ ਖਰੀਦ ਪ੍ਰਬੰਧ 7-8 ਅਪਰੈਲ 2020 ਤੱਕ ਹੋ ਜਾਣੇ ਚਾਹੀਦੇ ਹਨ।

ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਆੜਤੀਆਂ ਨੂੰ 48 ਘੰਟਿਆਂ ਦੇ ਅੰਦਰ ਭੁਗਤਾਨ ਕਰ ਦਿੱਤਾ ਜਾਵੇਗਾ ਅਤੇ ਉਹ ਅਗਲੇ 48 ਘੰਟਿਆਂ ਵਿਚ ਕਿਸਾਨਾਂ ਨੂੰ ਫਸਲਾਂ ਦਾ ਭੁਗਤਾਨ ਕਰ ਦੇਣਗੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਕੱਲ੍ਹ ਆਪਣੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਆੜਤੀਆਂ ਜ਼ਰੀਏ ਕਿਸਾਨਾਂ ਨੂੰ ਅਦਾਇਗੀ ਕਰਨ ਵਾਸਤੇ ਪ੍ਰਣਾਲੀ ਵਿਚ ਸੋਧ ਕਰਨ ਲਈ ਕਿਹਾ ਸੀ ਅਤੇ ਮੌਜੂਦਾ ਸਥਿਤੀ ਨੂੰ ਦੇਖਦਿਆਂ ਸਿੱਧੇ ਬੈਂਕ ਟਰਾਂਸਫਰ ਸਮੇਤ ਅਦਾਇਗੀ ਦੀਆਂ ਸਹੂਲਤਾਂ ਨੂੰ ਹਾਲ ਦੀ ਘੜੀ ਟਾਲਣ ਲਈ ਕਿਹਾ ਸੀ।

ਮੰਤਰੀ ਮੰਡਲ ਦੀ ਬੈਠਕ ਪਿੱਛੋਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਾਢੀ ਦੀਆਂ ਅਟਕਲਾਂ ਨੂੰ ਦੂਰ ਕਰਨ ਲਈ ਕੰਬਾਇਨਾਂ ਨੂੰ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੰਮ ਕਰਨ ਦੀ ਆਗਿਆ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨਿਰਵਿਘਨ ਅਤੇ ਤੇਜ਼ੀ ਨਾਲ ਕਾਰਵਾਈਆਂ ਨੂੰ ਯਕੀਨੀ ਬਣਾਉਣ ਲਈ ਭੰਡਾਰਨ ਵਾਲੀਆਂ ਥਾਵਾਂ ‘ਤੇ ਢੋਆ-ਢੁਆਈ ਕਾਰਜਾਂ ਲਈ ਵੱਧ ਤੋਂ ਵੱਧ ਗਿਣਤੀ ਵਿਚ ਮਜ਼ਦੂਰਾਂ ਨੂੰ ਕੰਮ ਕਰਨ ਦੀ ਇਜਾਜਤ ਹੋਵੇਗੀ। ਇੱਕਠਾਂ ਨੂੰ ਰੋਕਣ ਦੀ ਲੋੜ ਦੇ ਮੱਦੇਨਜ਼ਰ ਸੂਬਾ ਸਰਕਾਰ ਇਸ ਸਾਲ 3000 ਖਰੀਦ ਕੇਂਦਰਾਂ ਨੂੰ ਆੜਤੀਆਂ ਅਤੇ ਸੈਲਰ ਮਾਲਕਾਂ ਨਾਲ ਜੋੜਨ ਲਈ ਕੰਮ ਕਰ ਰਹੀ ਹੈ।

ਇਸ ਪ੍ਰਕਿਰਿਆ ਵਿਚ ਸ਼ਾਮਲ ਕਿਸਾਨਾਂ ਅਤੇ ਹੋਰਾਂ ਨੂੰ ਕੂਪਨ ਜਾਰੀ ਕੀਤੇ ਜਾਣਗੇ। ਖਰੀਦ ਲਈ ਕੁੱਲ 1820 ਖਰੀਦ ਕੇਂਦਰ ਉਪਲੱਬਧ ਹੋਣਗੇ। ਮੰਤਰੀ ਮੰਡਲ ਨੂੰ ਦੱਸਿਆ ਗਿਆ ਕਿ ਖਰੀਦ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਬਾਰਦਾਨੇ, ਲੱਕੜ ਦੇ ਬਕਸੇ ਅਤੇ ਤਰਪਾਲਾਂ ਦੇ ਭੰਡਾਰਨ ਲਈ ਲੋੜੀਂਦੇ ਸਟਾਕ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।