ਸਬਜ਼ੀਆਂ ਤੇ ਫਲਾਂ ਦੇ ਸਿੱਧੇ ਮੰਡੀਕਰਨ ਲਈ ਮਾਨ ਸਰਕਾਰ ਵਲੋਂ ਰੋਡ ਮੈਪ ਤਿਆਰ ਕੀਤਾ ਜਾਵੇਗਾ: ਕੁਲਦੀਪ ਧਾਲੀਵਾਲ
ਫਲਾਂ ਅਤੇ ਸਬਜ਼ੀਆਂ ਦਾ ਮਿਆਰ ਅਤੇ ਪੈਦਾਵਰ ਵਧਾਉਣ ਲਈ ਸੂਬੇ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਤ ਕੀਤਾ ਜਾਵੇਗਾ
ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਵਾਲੀ ਸਰਕਾਰ ਵਲੋਂ ਅਗਲੇ ਪੰਜ ਸਾਲ ਵਿਚ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਵਿਚੋਂ ਬਾਹਰ ਕੱਢਣ ਲਈ ਠੋਸ ਕਦਮ ਉਠਾਏ ਜਾਣਗੇ ਜਿੰਨਾਂ ਨੂੰ ਹੇਠਲੇ ਪੱਧਰ ‘ਤੇ ਲਾਗੂ ਕੀਤਾ ਜਾਵੇਗਾ। ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਉੱਚ ਪੱਧਰ ਵਫਦ ਅਤੇ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਫਸਰਾਂ ਨਾਲ ਮੀਟਿੰਗ ਦੌਰਾਨ ਦuਨੀਆਂ ਭਰ ਦੇ ਖੇਤੀਬਾੜੀ ਮਾਹਿਰਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਣਕ ਝੋਨੇ ਦੇ ਬਦਲਵੇਂ ਲਾਹੇਵੰਦ ਹੱਲ ਲਈ ਸੁਝਾਅ ਦੇਣ ਜਿੰਨਾਂ ਨੂੰ ਲਾਗੂ ਕਰਨ ਲਈ ਸਰਕਾਰ ਵਲੋਂ ਸੁਹਿਰਦ ਯਤਨ ਕੀਤੇ ਜਾਣਗੇ।
Kuldeep Singh Dhaliwal
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਬਜ਼ੀਆਂ ਅਤੇ ਫਲਾਂ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵਲੋਂ ਰੋਡ ਮੈਪ ਤਿਅਰ ਕੀਤਾ ਜਾ ਰਿਹਾ ਜਿਸ ਲਈ ਮਾਹਿਰ ਆਪਣੇ ਸੁਝਾਅ ਖੇਤੀਬਾੜੀ ਮਹਿਕਮੇ ਨਾਲ ਸਾਂਝੇ ਕਰਨ। ਮੰਤਰੀ ਨੇ ਕਿਹਾ ਕਿ ਫਲਾਂ ਅਤੇ ਸਬਜ਼ੀਆਂ ਦੀ ਪੈਦਾਵਰ ਅਤੇ ਮਿਆਰ ਨੂੰ ਵਧਾਉਣ ਲਈ ਸੂਬੇ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਫਲ ਅਤੇ ਸਬਜ਼ੀਆਂ ਬਹੁਤਾ ਦੇਰ ਸੰਭਾਲ ਕੇ ਨਹੀਂ ਰੱਖੀਆਂ ਜਾ ਸਕਦੀਆਂ।
Kuldeep Dhaliwal meeting with officers of Agriculture and Horticulture Department
ਸੂਬੇ ਤੋਂ ਦੂਰ ਦੁਰਾਡੇ ਦੇਸ਼ ਅਤੇ ਵਿਦੇਸ਼ਾਂ ਵਿਚ ਫਲ ਅਤੇ ਸਬਜੀਆਂ ਭੇਜਣੀਆਂ ਬਾਰਾ ਨਹੀਂ ਖਾਂਦੀਆਂ ਕਿਉਂਕਿ ਸੂਬੇ ਦੀਆਂ ਸਰਹੱਦਾਂ ਤੋਂ ਬੰਦਰਗਾਹਾਂ ਬਹੁਤ ਦੂਰ ਹਨ ਅਤੇ ਪਹਿਲਾਂ ਬੰਦਰਗਾਹ ਪਹੁੰਚਣ ਵਿਚ ਕਈ ਕਈ ਦਿਨ ਲੱਗ ਜਾਂਦੇ ਹਨ ਅਤੇ ਉਸ ਤੋਂ ਬਾਅਦ ਸਮੰੁਦਰੀ ਰਸਤੇ ਰਾਹੀਂ ਦੂਜੇ ਦੇਸ਼ਾਂ ਤੱਕ ਪਹੁੰਚਣ ਵਿਚ ਕਈ ਦਿਨ ਲੱਗ ਜਾਂਦੇ ਹਨ ਉਦੋਂ ਤੱਕ ਫਲ ਅਤੇ ਸਬਜ਼ੀਆਂ ਖਰਾਬ ਹੋ ਜਾਂਦੀਆਂ ਹਨ। ਇਸੇ ਤਰਾਂ ਹਵਾਈ ਜਹਾਜਾਂ ਰਾਹੀ ਫਲ ਅਤੇ ਸਬਜ਼ੀਆਂ ਭੇਜਣਾ ਵੀ ਕਿਸਾਨਾਂ ਨੂੰ ਬਾਰਾ ਨਹੀਂ ਪੈਂਦਾ ਕਿਉਂਕਿ ਹਵਾਈ ਜਹਾਜ਼ ਰਾਹੀਂ ਖਰਚਾ ਹੀ ਬਹੁਤ ਪੈ ਜਾਂਦਾ ਹੈ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸੂਬੇ ਵਿਚ ਹੀ ਸਿੱਧਾ ਮੰਡੀਕਰਨ ਢਾਂਚਾ ਖੜਾ ਕਰਨ ਲਈ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਵਲੋਂ ਸੂਬੇ ਵਿਚ ਕਿਸਾਨਾਂ ਲਈ ਛੋਟੇ ਕੋਲਡ ਸਟੋਰ ਅਤੇ ਪੈਕਹਾਉਸ ਬਣਾਏ ਜਾਣਗੇ ਤਾਂ ਜੋ ਕਿਸਾਨ ਫਲਾਂ ਅਤੇ ਸਬਜੀਆਂ ਨੂੰ ਕਈ ਦਿਨ ਸੰਭਾਲ ਕੇ ਰੱਖਿਆ ਜਾ ਸਕੇ ਅਤੇ ਵਧੀਆ ਮੁੱਲ ‘ਤੇ ਕਿਸਾਨ ਸਿੱਧਾ ਖਪਤਕਾਰਾਂ ਨੂੰ ਵੇਚ ਸਕਣ।