ਖੇਤੀ ਕਾਨੂੰਨ ਖਿਲਾਫ਼ ਧਰਨਾ ਦੇ ਰਹੇ ਕਿਸਾਨ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਪਿਛਲੇ ਕਈ ਦਿਨਾਂ ਤੋਂ ਸ਼ਾਹਕੋਟ-ਧਰਮਕੋਟ ਰੋਡ 'ਤੇ ਟੋਲ ਪਲਾਜ਼ਾ ਵਿਖੇ ਧਰਨਾ ਦੇ ਰਿਹਾ ਸੀ ਕਿਸਾਨ 

Farmer

ਸੁਲਤਾਨਪੁਰ ਲੋਧੀ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਧਰਨਾ ਦੇ ਰਹੇ ਕਿਸਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।  ਮ੍ਰਿਤਕ ਦੀ ਪਛਾਣ ਕੇਹਰ ਸਿੰਘ ਪੁੱਤਰ ਹਰਦੀਪ ਸਿੰਘ ਨਿਵਾਸੀ ਪਿੰਡ ਜੀਂਦੜਾਂ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਪਿਛਲੇ ਕਈ ਦਿਨਾਂ ਤੋਂ ਖੇਤੀ ਕਾਨੂੰਨ ਖ਼ਿਲਾਫ਼ ਸ਼ਾਹਕੋਟ-ਧਰਮਕੋਟ ਰੋਡ 'ਤੇ ਟੋਲ ਪਲਾਜ਼ਾ ਵਿਖੇ ਕਿਸਾਨ ਜਥੇਬੰਦੀਆਂ ਨਾਲ ਧਰਨਾ ਦੇ ਰਿਹਾ ਸੀ। ਮ੍ਰਿਤਕ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।

ਧਰਨੇ ਵਿਚ ਸ਼ਾਮਲ ਲੋਕਾਂ ਦਾ ਕਹਿਣਾ ਹੈ ਕਿ ਕੇਹਰ ਸਿੰਘ ਨਵੇਂ ਖੇਤੀ ਕਾਨੂੰਨ ਕਾਰਨ ਕਾਫ਼ੀ ਚਿੰਤਤ ਸੀ। ਉਹਨਾਂ ਦੀ ਮੌਤ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਜਥੇਬੰਦੀਆਂ ਨੇ ਸੂਬਾ ਸਰਕਾਰ ਨੂੰ ਪੀੜਤ ਪਰਿਵਾਰ ਨੂੰ 10 ਲੱਖ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।