11 ਅਪ੍ਰੈਲ ਨੂੰ ਅਜਨਾਲਾ ਵਿਖੇ ਲਗੇਗਾ ਕਿਸਾਨ ਮੇਲਾ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਇਸ ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਕਿਸਾਨਾਂ ਨੂੰ ਫਸਲ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣਗੇ

meeting

 11 ਅਪ੍ਰੈਲ ਬੁੱਧਵਾਰ ਨੂੰ ਅਜਨਾਲਾ ਦੀ ਮੁੱਖ ਅਨਾਜ ਮੰਡੀ ਵਿਖੇ ਜ਼ਿਲਾ ਪੱਧਰ ਦਾ ਕਿਸਾਨ ਮੇਲਾ ਲਗਾਇਆ ਜਾਵੇਗਾ। ਇਹ ਮੇਲਾ ਸਾਉਣੀ ਦੀਆਂ ਫਸਲਾਂ ਸੰਬੰਧੀ ਲਗਾਇਆ ਜਾਣਾ ਹੈ |  ਇਸ ਕਿਸਾਨ ਮੇਲੇ ਸਬੰਧੀ ਜਾਣਕਾਰੀ ਜ਼ਿਲਾ ਅੰਮ੍ਰਿਤਸਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਦਲਬੀਰ ਸਿੰਘ ਸੰਧੂ ਨੇ ਸਥਾਨਕ ਸ਼ਹਿਰ 'ਚ ਖੇਤੀਬਾੜੀ ਦਫਤਰ ਵਿਖੇ  ਅਧਿਕਾਰੀਆਂ ਅਤੇ ਖਾਦ ਦਵਾਈ ਡੀਲਰਾਂ ਨਾਲ ਕੀਤੀ ਮੀਟਿੰਗ ਕੀਤੀ | ਇਸ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਇਸ ਮੇਲੇ ਵਿਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਜਾਣਕਰੀ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਲਗਾਏ ਜਾ ਰਹੇ ਇਸ ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਕਿਸਾਨਾਂ ਨੂੰ ਫਸਲ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣਗੇ | ਇਸ ਮੌਕੇ ਆਧੁਨਿਕ ਖੇਤੀ ਮਸ਼ੀਨਾਂ, ਸੁਧਰੇ ਬੀਜ਼ ਅਤੇ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਡਾ. ਛੀਨਾਂ ਨੇ ਦੱਸਿਆ ਕਿ ਮੇਲੇ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਕਰਨਗੇ। ਇਸ ਮੌਕੇ ਡਾ. ਮਸਤਿੰਦਰ ਸਿੰਘ, ਡਾ. ਜਤਿੰਦਰ ਸਿੰਘ, ਡਾ. ਚਰਨਜੀਵ ਲਾਲ ਸ਼ਰਮਾਂ, ਦਿਲਬਾਗ ਸਿੰਘ ਸੋਹਲ, ਗੁਰਵਿੰਦਰ ਸਿੰਘ ਸੰਧੂ, ਹਰਮਨਦੀਪ ਕੌਰ, ਪ੍ਰਭਜੋਤ ਕੌਰ, ਨਵਚੰਦ ਸਿੰਘ ਹਰੜ, ਹਰਜੀਤ ਸਿੰਘ ਢਿੱਲੋਂ, ਲਖਵਿੰਦਰ ਸਿੰਘ ਵੰਝਾਂਵਾਲਾ ਅਤੇ ਸੁਰਿੰਦਰ ਬੱਬੂ ਮਹਾਜਨ ਆਦਿ ਹਾਜ਼ਰ ਸਨ।