ਝੋਨੇ ਦੀ ਬਿਜਾਏ ਦਾਲਾਂ,ਤੇਲ ਬੀਜ ਅਤੇ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਮਿਲੇਗੀ ਵੱਡੀ ਸਹਾਇਤਾ 

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ.....

farming

ਗੁਰਦਾਸਪੁਰ, 6 ਜੂਨ  (ਹਰਜੀਤ ਸਿੰਘ ਆਲਮ ) ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ ਵਿੱਚ ਹੋ ਰਹੇ ਖੇਤੀ ਕਾਰਜਾਂ ਦੀ ਸਮੀਖਿਆ ਲਈ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਮਹੀਨਾਵਾਰ ਮੀਟਿੰਗ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸਰਵਸ਼੍ਰੀ ਗੁਰਦਿੱਤ ਸਿੰਘ,ਸੁਦੇਸ਼ ਕੁਮਾਰ,ਸ਼੍ਰੀਮਤੀ ਸਾਕਸ਼ੀ ਕੁਮਾਰੀ,ਸ਼੍ਰੀਮਤੀ ਮਨਜੀਤ ਕੌਰ,ਨਿਰਪਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ,ਸੁਖਜਿੰਦਰ ਸਿੰਘ ਹਾਜ਼ਰ ਸਨ।