ਲਾਠੀਚਾਰਜ ਦੇ ਵਿਰੋਧ 'ਚ ਕੱਲ੍ਹ ਕਰਨਾਲ ਕੂਚ ਕਰਨਗੇ ਕਿਸਾਨ, ਪ੍ਰਸ਼ਾਸਨ ਵੱਲੋਂ ਧਾਰਾ 144 ਲਾਗੂ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਹਰਿਆਣਾ ਦੇ ਕਰਨਾਲ ਵਿਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਕੱਲ੍ਹ 7 ਸਤੰਬਰ ਨੂੰ ਕਰਨਾਲ ਵਿਖੇ ਭਾਰੀ ਇਕੱਠ ਦਾ ਐਲਾਨ ਕੀਤਾ ਗਿਆ ਹੈ।

Section 144 imposed in Karnal ahead of Farmers protest

ਚੰਡੀਗੜ੍ਹ: ਹਰਿਆਣਾ ਦੇ ਕਰਨਾਲ (Farmers protest in Karnal) ਵਿਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਕੱਲ੍ਹ 7 ਸਤੰਬਰ ਨੂੰ ਕਰਨਾਲ (Section 144 imposed in Karnal ) ਵਿਖੇ ਭਾਰੀ ਇਕੱਠ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ, ਜਿਸ ਦੇ ਚਲਦਿਆਂ ਪ੍ਰਸ਼ਾਸਨ ਨੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਹੈ। ਇਸ ਦੇ ਤਹਿਤ ਸ਼ਹਿਰ ਵਿਚ 5 ਤੋਂ ਵੱਧ ਲੋਕਾਂ ਦੇ ਇਕੱਠ ’ਤੇ ਪਾਬੰਦੀ ਲਗਾਈ ਗਈ ਹੈ।

ਹੋਰ ਪੜ੍ਹੋ: ਕਿਸਾਨ ਮਹਾਪੰਚਾਇਤ:  ਹਿੰਦੂ-ਮੁਸਲਿਮ ਭਾਈਚਾਰਕ ਸਾਂਝ ਦੇ ਯਤਨਾਂ ਦੀ ਮਾਇਆਵਤੀ ਨੇ ਕੀਤੀ ਸ਼ਲਾਘਾ 

ਇਸ ਦੌਰਾਨ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ (Gurnam Singh Chaduni) ਨੇ ਕਿਸਾਨਾਂ ਨੂੰ ਖ਼ਾਸ ਅਪੀਲ ਕੀਤੀ ਹੈ। ਉਹਨਾਂ ਨੇ ਕੱਲ੍ਹ ਸਵੇਰੇ 10 ਵਜੇ ਕਰਨਾਲ ਦੀ ਅਨਾਜ ਮੰਡੀ ਵਿਚ ਵੱਧ ਤੋਂ ਵੱਧ ਕਿਸਾਨਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਤਾਂ ਜੋ ਅਗਲੀ ਰਣਨੀਤੀ ਤਿਆਰ ਕੀਤੀ ਜਾ ਸਕੇ।

ਹੋਰ ਪੜ੍ਹੋ: ਡਾਇਮੰਡ ਰਿੰਗ ਨਾ ਮਿਲਣ ’ਤੇ ਮੁੰਡੇ ਵਾਲਿਆਂ ਨੇ ਕੁੜੀ ਦੇ ਪਰਿਵਾਰ ਨਾਲ ਕੀਤੀ ਕੁੱਟਮਾਰ, ਤੋੜਿਆ ਰਿਸ਼ਤਾ

ਦਰਅਸਲ ਹਰਿਆਣਾ ਵਿਚ ਭਾਜਪਾ ਆਗੂਆਂ ਦਾ ਵਿਰੋਧ ਕਰ ਰਹੇ ਕਿਸਾਨਾਂ ਉੱਤੇ ਲਾਠੀਚਾਰਜ (Lathicharge on Farmers) ਕਰਨ ਦਾ ਆਦੇਸ਼ ਦੇਣ ਵਾਲੇ ਐਸਡੀਐਮ ਆਯੁਸ਼ ਸਿਨਹਾ ਖਿਲਾਫ ਕੋਈ ਸਖ਼ਤ ਕਾਰਵਾਈ ਨਹੀਂ ਹੋਈ। ਹਾਲਾਂਕਿ ਉਹਨਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਆਯੁਸ਼ ਸਿਨਹਾ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਹੋਰ ਪੜ੍ਹੋ: ਤਿਉਹਾਰੀ ਸੀਜ਼ਨ ਵਿਚ ਆਮ ਆਦਮੀ ਨੂੰ ਲੱਗੇਗਾ ਝਟਕਾ! ਹੋਰ ਮਹਿੰਗੇ ਹੋ ਸਕਦੇ ਨੇ ਸੁੱਕੇ ਮੇਵੇ

ਇਸ ਮੰਗ ਨੂੰ ਲੈ ਕੇ ਕੱਲ੍ਹ ਕਿਸਾਨ ਕਰਨਾਲ ( Karnal Bans Large Gatherings) ਵਿਚ ਡੀਸੀ ਦਫਤਰ ਦਾ ਘਿਰਾਓ ਕਰਨਗੇ। ਜ਼ਿਕਰਯੋਗ ਹੈ ਕਿ ਕਰਨਾਲ ਵਿਚ ਹੋਏ ਭਿਆਨਕ ਲਾਠੀਚਾਰਜ ਦੌਰਾਨ ਕਈ ਕਿਸਾਨ ਗੰਭੀਰ ਜ਼ਖਮੀ ਹੋਏ ਸਨ। ਇਸ ਦੌਰਾਨ ਜ਼ਖਮੀ ਹੋਏ ਕਿਸਾਨਾਂ ਵਿਚੋਂ ਇਕ ਕਿਸਾਨ ਦੀ ਮੌਤ ਵੀ ਹੋਈ ਸੀ। ਪੁਲਿਸ ਦੀ ਇਸ ਭਿਆਨਕ ਕਾਰਵਾਈ ਤੋਂ ਬਾਅਦ ਦੇਸ਼ ਭਰ ਦੇ ਕਿਸਾਨਾਂ ਵਿਚ ਭਾਰੀ ਰੋਸ ਹੈ।