ਕੋਆਪਰੇਟਿਵ ਸੁਸਾਇਟੀ ’ਚ 6 ਕਰੋੜ ਦੇ ਘਪਲੇ ਵਿਰੁਧ BKU ਰਾਜੇਵਾਲ ਨੇ ਜਾਮ ਕੀਤਾ ਅੰਮ੍ਰਿਤਸਰ ਜੰਮੂ ਨੈਸ਼ਨਲ ਹਾਈਵੇ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਕਿਸਾਨਾਂ ਦਾ ਕਹਿਣਾ ਹੈ ਕਿ ਇਹ ਘਪਲਾ ਸੁਸਾਇਟੀ ਦੇ ਅਧਿਕਾਰੀਆਂ ਨੇ ਕੀਤਾ ਪਰ ਇਸ ਨੂੰ ਕਰਜ਼ਾ ਬਣਾ ਕੇ ਕਿਸਾਨਾਂ ਦੇ ਖ਼ਾਤਿਆ ਵਿਚ ਪਾ ਦਿਤਾ ਗਿਆ

Farmers blocked Amritsar-Jammu highway in Gurdaspur

 

ਗੁਰਦਾਸਪੁਰ:  ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਪੰਜਾਬ ਵਲੋ ਅੱਜ ਗੁਰਦਾਸਪੁਰ ’ਚ ਬਬਰੀ ਬਾਈਪਾਸ ’ਤੇ ਧਰਨਾ ਲਗਾ ਕੇ ਅੰਮ੍ਰਿਤਸਰ ਜੰਮੂ ਨੈਸ਼ਨਲ ਹਾਈਵੇ ਨੂੰ ਦੋ ਘੰਟੇ ਲਈ ਜਾਮ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਪਲਵਿੰਦਰ ਸਿੰਘ ਮਠੋਲ ਨੇ ਦਸਿਆ ਕਿ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸਮਰਾਏ ਵਿਚ ਕੋਆਪਰੇਟਿਵ ਸੁਸਾਇਟੀਆਂ ਵਿਚ ਅਧਿਕਾਰੀਆਂ ਵਲੋਂ 6 ਕਰੋੜ ਦਾ ਘਪਲਾ ਕੀਤਾ ਗਿਆ ਸੀ ਅਤੇ ਜਦੋਂ ਜਾਂਚ ਕੀਤੀ ਤਾਂ ਇਹ ਘਪਲਾ 13 ਕਰੋੜ ਤਕ ਦਾ ਸਾਹਮਣੇ ਆ ਚੁੱਕਿਆ ਹੈ।

ਇਹ ਵੀ ਪੜ੍ਹੋ: ਮਨੀਪੁਰ ’ਚ ਮੁੜ ਤਣਾਅ, ਪ੍ਰਦਰਸ਼ਨਕਾਰੀਆਂ ਨੇ ਫ਼ੌਜ ਦੇ ਬੈਰੀਕੇਡ ’ਤੇ ਧਾਵਾ ਬੋਲਿਆ  

ਉਨ੍ਹਾਂ ਦਾ ਕਹਿਣਾ ਹੈ ਕਿ ਇਹ ਘਪਲਾ ਸੁਸਾਇਟੀ ਦੇ ਅਧਿਕਾਰੀਆਂ ਨੇ ਕੀਤਾ ਹੈ ਪਰ ਇਸ ਘਪਲੇ ਨੂੰ ਕਰਜ਼ਾ ਬਣਾ ਕੇ 375 ਕਿਸਾਨਾਂ ਦੇ ਖ਼ਾਤਿਆ ਵਿਚ 3 ਲੱਖ 30 ਹਜਾਰ ਰੁਪਏ ਹਿਸਾਬ ਨਾਲ ਪਾ ਦਿਤਾ ਗਿਆ ਹੈ। ਉਨ੍ਹਾਂ ਦਸਿਆ ਕਿ ਕਿਸਾਨਾਂ ਨੇ ਇਹ ਕਰਜ਼ਾ ਲਿਆ ਹੀ ਨਹੀਂ ਜਦਕਿ ਕਿਸਾਨਾਂ ਨੂੰ ਕਰਜ਼ੇ ਸਬੰਧੀ ਨੋਟਿਸ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਘਪਲੇ ਬਾਰੇ ਉਚ ਅਧਿਕਾਰੀਆਂ ਨੂੰ ਜਾਣਕਾਰੀ ਦਿਤੀ ਗਈ ਤੇ ਸਬੂਤ ਦਿਤੇ ਗਏ ਪਰ ਆਰੋਪੀ ਅਧਿਕਾਰੀਆਂ ਵਿਰੁਧ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਦੇ ਰੋਸ ਵਜੋਂ ਅੱਜ ਮਜਬੂਰਨ ਕਿਸਾਨਾਂ ਨੇ ਗੁਰਦਾਸਪੁਰ ਬੱਬਰੀ ਬਾਈਪਾਸ ਚੌਂਕ ਵਿਖੇ ਧਰਨਾ ਲਗਾ ਕੇ ਅੰਮ੍ਰਿਤਸਰ-ਜੰਮੂ ਨੈਸ਼ਨਲ ਹਾਈਵੇ ਨੂੰ ਦੋ ਘੰਟਿਆਂ ਲਈ ਜਾਮ ਕੀਤਾ।

ਇਹ ਵੀ ਪੜ੍ਹੋ: ਇਸ ਸਾਲ ਪ੍ਰਚੰਡ ਗਰਮੀ ਦਰਜ ਕੀਤੀ ਗਈ : ਵਿਸ਼ਵ ਮੌਸਮ ਵਿਗਿਆਨੀ

ਕਿਸਾਨਾਂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿਤੀ ਹੈ ਕਿ ਜੇਕਰ ਸਬੰਧਤ ਅਧਿਕਾਰੀਆਂ ਵਿਰੁਧ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਪੂਰੇ ਪੰਜਾਬ ਅੰਦਰ ਸੰਘਰਸ਼ ਨੂੰ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਪਹੁੰਚੇ ਡੀ.ਐਸ.ਪੀ. ਸੁਖਪਾਲ ਸਿੰਘ ਨੇ ਦਸਿਆ ਕਿ ਨੈਸ਼ਨਲ ਹਾਈਵੇ ਤੋਂ ਟਰੈਫਿਕ ਰੁਟਾਂ ਨੂੰ ਬੱਦਲ ਦਿਤਾ ਗਿਆ ਹੈ ਤਾਂ ਜੋ ਕਿਸੇ ਯਾਤਰੀ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।

ਇਹ ਵੀ ਪੜ੍ਹੋ: ਜਿਊਂਦਾ ਰਹਿੰਦਿਆਂ ਚਾਰ ਲੱਖ ਭਾਰਤੀਆਂ ਨੂੰ ਸ਼ਾਇਦ ਨਾ ਮਿਲ ਸਕੇ ਰੁਜ਼ਗਾਰ ਅਧਾਰਤ ਗ੍ਰੀਨ ਕਾਰਡ : ਰੀਪੋਰਟ  

ਇਸ ਘਪਲੇ ਸਬੰਧੀ ਜਦੋਂ ਵਿਭਾਗ ਦੇ ਸਹਾਇਕ ਰਜਿਸਟਰਾਰ ਰੋਹਿਤ ਗਿੱਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਸਿਆ ਕਿ ਇਹ ਮਾਮਲਾ 2013-14 ਦਾ ਹੈ ਅਤੇ ਇਸ ਮਿਆਦ ਦੌਰਾਨ ਤਾਇਨਾਤ ਸਕੱਤਰ ਵਿਰੁਧ ਕਾਰਵਾਈ ਲਈ ਲਿਖਿਆ ਗਿਆ ਹੈ। ਸੁਸਾਇਟੀ ਦੇ ਮੌਜੂਦਾ ਸਕੱਤਰ ਸੁਮੀਤ ਕੁਮਾਰ ਨੂੰ ਵੀ ਮੁਅੱਤਲ ਕਰ ਦਿਤਾ ਗਿਆ ਹੈ ਅਤੇ ਜਿਨ੍ਹਾਂ ਅਧਿਕਾਰੀਆ ਨੇ ਸੁਸਾਇਟੀ ਮੈਂਬਰਾਂ ਦੇ ਝੂਠੇ ਹਸਤਾਖ਼ਰ ਕੀਤੇ ਹਨ, ਉਨ੍ਹਾਂ ਦੀ ਜਾਂਚ ਕਰਨ ਲਈ ਐਸ.ਐਸ.ਪੀ. ਬਟਾਲਾ ਨੂੰ ਲਿਖਿਆ ਗਿਆ ਹੈ। ਉਨ੍ਹਾਂ ਦਸਿਆ ਕਿ ਇਸ ਮਾਮਲੇ ਦੀ ਜਾਂਚ ਲਈ ਇਕ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ, ਜੋ ਜਾਂਚ ਕਰ ਰਹੀ ਹੈ। ਉਨ੍ਹਾਂ ਦਸਿਆ ਕਿ 2014-15 ਵਿਚ ਵੀ ਇਸ ਮਾਮਲੇ ਦੀ ਪੜਤਾਲ ਉੱਚ ਅਧਿਕਾਰੀਆਂ ਵਲੋਂ ਕੀਤੀ ਗਈ ਸੀ, ਜਿਸ ਵਿਚ ਕਾਰਵਾਈ ਕਰਦੇ ਹੋਏ ਸੁਸਾਇਟੀ ਦੇ ਸੈਕਟਰੀ ਨੂੰ ਮੁਅੱਤਲ ਕਰ ਦਿਤਾ ਗਿਆ ਸੀ।