ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕੀਤੀ ਖਾਦ, ਕੀਟਨਾਸ਼ਕ ਅਤੇ ਬੀਜ ਡੀਲਰਾਂ ਨਾਲ ਮੀਟਿੰਗ 

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਮੁੱਖ ਖੇਤੀਬਾੜੀ ਦਫ਼ਤਰ ਵਿਖੇ ਤੰਦਰੁਸਤ ਮਿਸ਼ਨ ਤਹਿਤ ਜ਼ਿਲ੍ਹੇ ਦੇ ਸਮੂੰਹ ਖਾਦ, ਪੈਸਟੀਸਾਈਡ ਅਤੇ ਬੀਜ ਡੀਲਰਾਂ ਨਾਲ ਖੇਤੀ ......

planting

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਤੀਬਾੜੀ ਵਿਭਾਗ ਵਲੋਂ ਸਿਖਲਾਈ ਦਿੱਤੀ ਗਈ
ਬਠਿੰਡਾ, (ਸੁਖਜਿੰਦਰ ਮਾਨ)- ਮੁੱਖ ਖੇਤੀਬਾੜੀ ਦਫ਼ਤਰ ਵਿਖੇ ਤੰਦਰੁਸਤ ਮਿਸ਼ਨ ਤਹਿਤ ਜ਼ਿਲ੍ਹੇ ਦੇ ਸਮੂੰਹ ਖਾਦ, ਪੈਸਟੀਸਾਈਡ ਅਤੇ ਬੀਜ ਡੀਲਰਾਂ ਨਾਲ ਖੇਤੀ ਅਧਿਕਾਰੀਆਂ ਵਲੋਂ ਇਕ ਮੀਟਿੰਗ ਕਰਕੇ ਉਨ੍ਹਾਂ ਨੂੰ ਇਕ ਰੋਜ਼ਾ ਸਿਖਲਾਈ ਦਿੱਤੀ ਗਈ। ਇਸ ਸਿਖਲਾਈ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਾਦਿੱਤਾ ਸਿੰਘ ਸਿੱਧੂ ਨੇ ਸਮੂੰਹ ਡੀਲਰਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਸਿਫ਼ਾਰਸ ਕੀਤੀਆਂ ਗਈਆਂ ਸਮੱਗਰੀਆਂ ਹੀ ਕਿਸਾਨਾਂ ਨੂੰ ਦੇਣ। ਉਨ੍ਹਾਂ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਡੀਲਰਾਂ ਨੂੰ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਅਤੇ ਆਪਣੇ ਆਲੇ-ਦੁਆਲੇ ਦੀਆਂ ਖਾਲੀ ਪਈਆਂ ਥਾਂਵਾ 'ਤੇ ਘੱਟੋ-ਘੱਟ 50 ਪੌਦੇ ਆਪਣੀ ਮੰਡੀ ਵਿਚ ਲਗਾਉਣਾ ਯਕੀਨੀ ਬਨਾਉਣ।