ਜ਼ਮੀਨ ਹੇਠਲਾ ਪਾਣੀ ਦਾ ਪੱਧਰ ਹਰ ਸਾਲ ਤਕਰੀਬਨ 2.50 ਫੁੱਟ ਹੇਠਾਂ ਜਾ ਰਿਹਾ-ਮੁੱਖ ਖੇਤੀਬਾੜੀ ਅਫਸਰ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਪੰਜਾਬ ਵਿਚ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਮਿਆਰ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਪ੍ਰੀਜਰਵੇਸ਼ਨ ਆਫ ਸਬ ਸਾਇਲ ਐਕਟ ....

water level

ਪਾਣੀ ਦੇ ਡਿੱਗ ਰਹੇ ਪੱਧਰ ਨੂੰ ਮੁੱਖ ਰੱਖਦਿਆਂ ਝੋਨੇ ਦੀ ਲਵਾਈ 20 ਜੂਨ ਤੋਂ ਬਾਅਦ ਹੀ ਸ਼ੁਰੂ ਕੀਤੀ ਜਾਵੇ: ਡਾ ਇੰਦਰਜੀਤ ਸਿੰਘ

ਪਠਾਨਕੋਟ, (ਆਲਮ) ਪੰਜਾਬ ਵਿਚ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਮਿਆਰ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਪ੍ਰੀਜਰਵੇਸ਼ਨ ਆਫ ਸਬ ਸਾਇਲ ਐਕਟ 2009 ਵਿੱਚ ਸੋਧ ਕਰਕੇ ਝੋਨੇ ਦੀ ਲਵਾਈ ਦੀ ਮਿਤੀ 20 ਜੂਨ ਨਿਸ਼ਚਿਤ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਜ਼ਮੀਨ ਹੇਠਲਾ ਪਾਣੀ ਦਾ ਪੱਧਰ ਹਰ ਸਾਲ ਤਕਰੀਬਨ ਢਾਈ ਫੁੱਟ ਲਗਾਤਾਰ ਹੇਠਾਂ ਜਾ ਰਿਹਾ ਹੈ ਜਿਸ ਨਾਲ ਭਵਿੱਖ ਦੀ ਖੇਤੀ ਨੂੰ ਖਤਰਾ ਪੈਦਾ ਹੋਣ ਦਾ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ।