ਸਰਕਾਰ ਨੇ 2022-23 ਲਈ ਝੋਨੇ ਦੀ MSP 100 ਰੁਪਏ ਵਧਾ ਕੇ 2,040 ਰੁਪਏ ਪ੍ਰਤੀ ਕੁਇੰਟਲ ਕੀਤੀ
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਬੁੱਧਵਾਰ ਨੂੰ ਹੋਈ ਕੈਬਿਨੇਟ ਬੈਠਕ 'ਚ ਤਿਲ ਦੀ ਕੀਮਤ 'ਚ 523 ਰੁਪਏ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਫਸਲੀ ਸਾਲ 2022-23 ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 100 ਰੁਪਏ ਵਧਾ ਕੇ 2,040 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (CCEA) ਨੇ ਸਾਲ 2022-23 ਲਈ ਸਾਰੀਆਂ ਤੈਅਸ਼ੁਦਾ ਸਾਉਣੀ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਵਿਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।
Anurag Thakur
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਬੁੱਧਵਾਰ ਨੂੰ ਹੋਈ ਕੈਬਿਨੇਟ ਬੈਠਕ 'ਚ ਤਿਲ ਦੀ ਕੀਮਤ 'ਚ 523 ਰੁਪਏ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੂੰਗੀ 'ਤੇ 480 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਵੇਗਾ। ਸੂਰਜਮੁਖੀ 'ਤੇ 358 ਰੁਪਏ ਪ੍ਰਤੀ ਕੁਇੰਟਲ ਵਾਲ਼ਾ ਹੋਇਆ ਹੈ। ਮੂੰਗਫਲੀ ਦਾ ਭਾਅ 300 ਰੁਪਏ ਵਧਾਇਆ ਗਿਆ ਹੈ। ਕੈਬਨਿਟ ਮੀਟਿੰਗ ਵਿਚ 17 ਸਾਉਣੀ ਦੀਆਂ ਫਸਲਾਂ ਦੇ ਨਵੇਂ ਐਮਐਸਪੀ ਨੂੰ ਮਨਜ਼ੂਰੀ ਦਿੱਤੀ ਗਈ।
MSP
ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ 'ਏ' ਗ੍ਰੇਡ ਕਿਸਮ ਦੇ ਝੋਨੇ ਦਾ ਸਮਰਥਨ ਮੁੱਲ 1,960 ਰੁਪਏ ਤੋਂ ਵਧਾ ਕੇ 2,060 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਅਨੁਰਾਗ ਠਾਕੁਰ ਨੇ ਦੱਸਿਆ ਕਿ ਇਸ ਵਾਰ ਸਾਉਣੀ ਦੀਆਂ ਸਾਰੀਆਂ 14 ਫ਼ਸਲਾਂ ਅਤੇ ਉਹਨਾਂ ਦੀਆਂ ਕਿਸਮਾਂ ਸਮੇਤ 17 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਵਾਧਾ ਕੀਤਾ ਗਿਆ ਹੈ।
Govt hikes paddy MSP by Rs 100 per quintal for 2022-23
ਝੋਨਾ ਸਾਉਣੀ ਦੀ ਮੁੱਖ ਫ਼ਸਲ ਹੈ, ਜਿਸ ਦੀ ਲਵਾਈ ਸ਼ੁਰੂ ਹੋ ਚੁੱਕੀ ਹੈ। ਮੌਸਮ ਵਿਭਾਗ ਨੇ ਜੂਨ-ਸਤੰਬਰ ਦੀ ਮਿਆਦ ਲਈ ਆਮ ਮਾਨਸੂਨ ਦੀ ਭਵਿੱਖਬਾਣੀ ਕੀਤੀ ਹੈ। ਮੰਤਰੀ ਨੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀਬਾੜੀ ਸੈਕਟਰ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪਿਛਲੇ ਅੱਠ ਸਾਲਾਂ ਦੌਰਾਨ ਮੋਦੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਕਈ ਪ੍ਰੋਗਰਾਮਾਂ ਬਾਰੇ ਵੀ ਚਾਨਣਾ ਪਾਇਆ।