ਬੇਬੇ ਮਹਿੰਦਰ ਕੌਰ ਦੇ ਮਾਣਹਾਨੀ ਕੇਸ ਖਿਲਾਫ਼ ਕੰਗਨਾ ਰਣੌਤ ਨੇ ਕੀਤਾ ਹਾਈ ਕੋਰਟ ਦਾ ਰੁਖ਼
ਇਸ ਮਾਮਲੇ ਦੀ ਅਗਲੀ ਸੁਣਵਾਈ 11 ਜੁਲਾਈ ਨੂੰ ਹੋਵੇਗੀ।
ਚੰਡੀਗੜ੍ਹ: ਬੇਬੇ ਮਹਿੰਦਰ ਕੌਰ ਦੇ ਮਾਣਹਾਨੀ ਕੇਸ ਖਿਲਾਫ਼ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਈ ਹੈ। ਕੰਗਨਾ ਨੂੰ ਬਠਿੰਡਾ ਅਦਾਲਤ ਨੇ ਮਾਣਹਾਨੀ ਮਾਮਲੇ ਵਿਚ ਸੰਮਨ ਜਾਰੀ ਕੀਤਾ ਸੀ। ਜਿਸ ਵਿਚ ਉਸ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਉਹ ਇਸ ਮਾਮਲੇ 'ਚ ਰਾਹਤ ਲੈਣ ਲਈ ਹਾਈ ਕੋਰਟ ਪਹੁੰਚੀ ਹੈ।
Kangana Ranaut
ਇਸ ਮਾਮਲੇ ਦੀ ਅਗਲੀ ਸੁਣਵਾਈ 11 ਜੁਲਾਈ ਨੂੰ ਹੋਵੇਗੀ। ਕੰਗਨਾ ਨੇ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ ਰਹਿਣ ਵਾਲੀ 87 ਸਾਲਾ ਕਿਸਾਨ ਮਹਿੰਦਰ ਕੌਰ ਨੂੰ 100-100 ਰੁਪਏ ਲੈ ਕੇ ਧਰਨੇ ਵਿਚ ਸ਼ਾਮਲ ਹੋਣ ਵਾਲੀ ਔਰਤ ਕਿਹਾ ਸੀ, ਜਿਸ ਦੇ ਖਿਲਾਫ਼ ਮਹਿੰਦਰ ਕੌਰ ਨੇ ਅਦਾਲਤ 'ਚ ਕੇਸ ਦਾਇਰ ਕੀਤਾ।
Mahinder kaur
ਕੰਗਨਾ ਦੇ ਟਵੀਟ ਤੋਂ ਬਾਅਦ ਬਜ਼ੁਰਗ ਕਿਸਾਨ ਮਹਿੰਦਰ ਕੌਰ ਨੇ 4 ਜਨਵਰੀ 2021 ਨੂੰ ਅਦਾਲਤ ਵਿਚ ਕੇਸ ਦਾਇਰ ਕੀਤਾ ਸੀ। ਜਿਸ ਦੀ ਸੁਣਵਾਈ ਕਰੀਬ 13 ਮਹੀਨੇ ਚੱਲੀ। ਜਿਸ ਤੋਂ ਬਾਅਦ ਬਠਿੰਡਾ ਦੀ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕਰਕੇ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਸੀ।