ਪੰਜਾਬ ਸਰਕਾਰ ਵਲੋਂ ਨਰਮੇ ਦੇ ਬੀਜਾਂ ’ਤੇ 2.69 ਕਰੋੜ ਰੁਪਏ ਦੀ ਸਬਸਿਡੀ ਜਾਰੀ; 15,541 ਕਿਸਾਨਾਂ ਨੂੰ ਮਿਲਿਆ ਲਾਭ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਹੁਣ ਤਕ 87,173 ਕਿਸਾਨਾਂ ਦੇ ਖਾਤਿਆਂ ’ਚ ਪਾਈ 17 ਕਰੋੜ ਰੁਪਏ ਤੋਂ ਵੱਧ ਦੀ ਸਬਸਿਡੀ

PUNJAB TRANSFERS RS 2.69 CRORE COTTON SEED SUBSIDY TO OVER 15K FARMERS

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਰਮੇ ਦੇ ਬੀਜਾਂ ‘ਤੇ 33 ਫ਼ੀਸਦੀ ਸਬਸਿਡੀ ਦੇਣ ਸਬੰਧੀ ਕੀਤੇ ਗਏ ਵਾਅਦੇ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ 15,541 ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 2.69 ਕਰੋੜ ਰੁਪਏ ਦੀ ਸਬਸਿਡੀ ਪਾਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਸਿਆ ਕਿ ਇਸ ਸਾਲ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਪ੍ਰਣਾਲੀ ਰਾਹੀਂ 87,173 ਕਿਸਾਨਾਂ ਨੂੰ ਨਰਮੇ ਦੇ ਬੀਜ ਦੀ ਸਬਸਿਡੀ ਵਜੋਂ ਹੁਣ ਤੱਕ ਕੁੱਲ 17.02 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਹਨ। ਇਹ ਸਬਸਿਡੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵਲੋਂ ਪ੍ਰਮਾਣਿਤ ਨਰਮੇ ਦੇ ਬੀਜਾਂ ਉਤੇ ਦਿਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਰੇਲਵੇ ਟਰੈਕ ’ਤੇ ਮਿਲੀ ਫ਼ੌਜੀ ਦੀ ਲਾਸ਼; ਵਟ੍ਹਸਐਪ ਤੋਂ ਪਤਨੀ ਨੂੰ ਭੇਜਿਆ ਗਿਆ ਸ਼ੱਕੀ ਮੈਸੇਜ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਵਲੋਂ ਪਹਿਲੇ ਪੜਾਅ ਤਹਿਤ 71,632 ਲਾਭਪਾਤਰੀ ਕਿਸਾਨਾਂ ਨੂੰ 14.33 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਖੇਤੀਬਾੜੀ ਮੰਤਰੀ ਨੇ ਦਸਿਆ ਕਿ ਆਉਣ ਵਾਲੇ ਦਿਨਾਂ ਵਿਚ ਬਾਕੀ ਰਹਿੰਦੇ ਯੋਗ ਲਾਭਪਾਤਰੀ ਕਿਸਾਨਾਂ ਨੂੰ ਵੀ ਸਬਸਿਡੀ ਜਾਰੀ ਕਰ ਦਿਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ 3 ਜ਼ਿਲ੍ਹਿਆਂ ਸਮੇਤ ਦੇਸ਼ ਦੇ 55 ਹੋਰ ਜ਼ਿਲ੍ਹਿਆਂ ’ਚ ਸੋਨੇ ਦੇ ਗਹਿਣਿਆਂ ਦੀ ਹਾਲਮਾਰਕਿੰਗ ਲਾਜ਼ਮੀ ਹੋਈ

ਖੇਤੀਬਾੜੀ ਨੂੰ ਕਿਸਾਨਾਂ ਲਈ ਲਾਹੇਵੰਦ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖ਼ਪਤ ਵਾਲੀ ਝੋਨੇ ਦੀ ਫ਼ਸਲ ਨੂੰ ਛੱਡ ਕੇ ਬਦਲਵੀਂ ਫਸਲ ਦੀ ਕਾਸ਼ਤ ਵਾਸਤੇ ਉਤਸ਼ਾਹਤ ਕਰਨ ਲਈ ਨਰਮੇ ਦੇ ਵੱਧ ਝਾੜ ਵਾਲੇ ਬੀਜ ਉਪਲਬਧ ਕਰਵਾਏ ਗਏ। ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਵੀ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ।

ਇਹ ਵੀ ਪੜ੍ਹੋ: G20 ਦਾ ਵਿਰੋਧ: ਕੇਂਦਰ ਦੀਆਂ ਨੀਤੀਆਂ ਖਿਲਾਫ਼ 16 ਕਿਸਾਨ ਜਥੇਬੰਦੀਆਂ ਨੇ 90 ਥਾਵਾਂ 'ਤੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ   

ਉਨ੍ਹਾਂ ਦਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਨੂੰ ਮਿਆਰੀ ਖੇਤੀ ਵਸਤਾਂ ਮੁਹੱਈਆ ਕਰਵਾਉਣ ਵਾਸਤੇ ਕੁਆਲਟੀ ਕੰਟਰੋਲ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੰਤਵ ਲਈ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਸਮੇਂ ਸਮੇਂ ਉਤੇ ਕੀਟਨਾਸ਼ਕ ਅਤੇ ਬੀਜਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।