RBI ਵਲੋਂ ਝੋਨੇ ਦੀ ਖਰੀਦ ਵਾਸਤੇ 30220 ਕਰੋੜ ਰੁਪਏ ਮਨਜ਼ੂਰ, ਜਾਣੋ ਕੈਪਟਨ ਦੇ ਨਵੇਂ ਆਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਪੂਰੇ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਲਈ ਸੀ.ਸੀ.ਐਲ. ਦੇ ਕੁੱਲ ਅਨੁਮਾਨਤ 35552 ਕਰੋੜ ਰੁਪਏ ਦੀ ਲੋੜ ਹੈ ਜਿਸ ਵਿੱਚੋਂ 30220.82 ਕਰੋੜ ਰੁਪਏ ਜਾਰੀ ਹੋ ਗਏ ਹਨ

RBI

ਚੰਡੀਗੜ੍ਹ: ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਸਾਉਣੀ ਖਰੀਦ ਸੀਜ਼ਨ 2020-21 ਦੇ ਅਕਤੂਬਰ ਮਹੀਨੇ ਲਈ ਝੋਨੇ ਦੀ ਖਰੀਦ ਵਾਸਤੇ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੇ 30220 ਕਰੋੜ ਰੁਪਏ ਮਨਜ਼ੂਰ ਕਰ ਦਿੱਤਾ ਹੈ। ਇਸ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਖਰੀਦ ਏਜੰਸੀਆਂ ਨੂੰ ਹੁਣ ਤੱਕ ਖਰੀਦੀ ਜਾ ਚੁੱਕੀ ਫਸਲ ਲਈ ਕਿਸਾਨਾਂ ਨੂੰ 24 ਘੰਟੇ ਦੇ ਅੰਦਰ ਅਦਾਇਗੀ ਕਰਨ ਦੇ ਆਦੇਸ਼ ਦਿੱਤੇ ਹਨ।

ਗੌਰਤਲਬ ਹੈ ਕਿ ਇਸ ਵਾਰ ਕੇਂਦਰ ਸਰਕਾਰ ਨੇ ਝੋਨੇ ਦੀ ਖ਼ਰੀਦ ਪਹਿਲੀ ਅਕਤੂਬਰ ਦੀ ਥਾਂ 26 ਸਤੰਬਰ ਤੋਂ ਸ਼ੁਰੂ ਕਰ ਦਿੱਤੀ ਸੀ। ਕੋਰੋਨਾ ਦੇ ਮੱਦੇਨਜ਼ਰ ਮੰਡੀ ਬੋਰਡ ਨੇ 4000 ਖ਼ਰੀਦ ਕੇਂਦਰ ਬਣਾਏ ਹਨ।