ਕਿਸਾਨਾਂ ਨੇ ਘੇਰਿਆ ਪਾਵਰਕਾਮ ਦਾ ਦਫ਼ਤਰ, 30 ਮੁਲਾਜ਼ਮ ਦਫ਼ਤਰ 'ਚ ਕੀਤੇ ਬੰਦ 

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਝੋਨੇ ਦੇ ਸੀਜ਼ਨ ਲਈ ਰੋਜ਼ਾਨਾ 10 ਘੰਟੇ ਬਿਜਲੀ ਦੇਣ ਦੀ ਰੱਖੀ ਮੰਗ  

representative Image

ਪਟਿਆਲਾ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨਾਲ ਸਬੰਧਤ ਮੰਗਾਂ ਲਾਗੂ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਨੇ ਬਿਜਲੀ ਨਿਗਮ ਦਾ ਪਟਿਆਲਾ ’ਚ ਮੁੱਖ ਦਫ਼ਤਰ ਘੇਰ ਲਿਆ। ਝੋਨੇ ਦੇ ਸੀਜ਼ਨ ਨੂੰ ਦੇਖਦੇ ਹੋਏ ਕਿਸਾਨਾਂ ਵਲੋਂ 20 ਅਕਤੂਬਰ ਤਕ ਰੋਜ਼ਾਨਾ 10 ਘੰਟੇ ਬਿਜਲੀ ਸਪਲਾਈ ਦੀ ਮੰਗ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ:  ਸੌਦਾ ਸਾਧ ਦੇ ਨਕਲੀ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਨੂੰ ਹਾਈਕੋਰਟ ਤੋਂ ਮਿਲੀ ਰਾਹਤ

ਬੀਤੀ ਰਾਤ ਇਹ ਧਰਨਾ ਇੰਨਾ ਸਖ਼ਤ ਸੀ ਕਿ ਪਾਵਰਕਾਮ ਦੇ ਮੁਲਾਜ਼ਮ ਵੀ ਦਫ਼ਤਰ ਦੇ ਅੰਦਰ ਹੀ ਬੰਦ ਰਹੇ।30 ਦੇ ਕਰੀਬ ਇਨ੍ਹਾਂ ਮੁਲਾਜ਼ਮਾਂ ਵਿਚ ਔਰਤਾਂ ਵੀ ਸ਼ਾਮਲ ਹਨ। ਇਸ ਮਸਲੇ ਨੂੰ ਲੈ ਕੇ ਪਹਿਲਾਂ ਕਿਸਾਨਾਂ ਵਲੋਂ ਸੱਦਾ ਦਿਤਾ ਗਿਆ ਸੀ ਜਿਸ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਵਿਚ ਵੱਡਾ ਇਕੱਠ ਹੋਇਆ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਮੁਲਾਜ਼ਮ ਵੀ ਮੌਕੇ 'ਤੇ ਮੌਜੂਦ ਰਹੇ। ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਵੀ ਗਲਬਾਤ ਕੀਤੀ ਗਈ ਪਰ ਕੋਈ ਸਿੱਟਾ ਨਹੀਂ ਨਿਕਲਿਆ। 

ਕਿਸਾਨਾਂ ਵਲੋਂ ਲਗਾਤਾਰ ਬਿਜਲੀ ਸਪਲਾਈ ਦੀ ਮੰਗ ਦੇ ਨਾਲ-ਨਾਲ ਜਨਰਲ ਕੈਟੇਗਰੀ ਦੇ ਕੱਟੇ ਗਏ ਕੁਨੈਕਸ਼ਨ ਮੁੜ ਬਹਾਲ ਕਰਨ ਦੀ ਮੰਗ ਵੀ ਕੀਤੀ ਗਈ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਸਮਾਰਟ ਮੀਟਰ ਨਾ ਲਗਾਏ ਜਾਣ। ਇਸ ਦੇ ਨਾਲ ਹੀ ਹੋਰ ਹੱਕੀ ਮੰਗਾਂ ਦੇ ਮੱਦੇਨਜ਼ਰ ਕਿਸਾਨ ਜਾਜਥੇਬੰਦੀਆਂ ਵਲੋਂ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਿਆਂ ਜਾਂਦੀਆਂ ਉਦੋਂ ਤਕ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।