ਪੰਜਾਬ ਦੇ ਕਿਸਾਨਾਂ ਸਿਰ ਕਰਜ਼ੇ ਦੀ ਪੰਡ ਦੇਸ਼ ਵਿਚੋਂ ਸੱਭ ਤੋਂ ਭਾਰੀ; ਪ੍ਰਤੀ ਕਿਸਾਨ ਔਸਤ ਕਰਜ਼ਾ 2.94 ਲੱਖ ਰੁਪਏ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

24.96 ਲੱਖ ਕਿਸਾਨਾਂ ਨੇ ਵਪਾਰਕ ਤੇ ਸਹਿਕਾਰੀ ਬੈਂਕਾਂ ਤੋਂ ਲਿਆ 73673.62 ਕਰੋੜ ਰੁਪਏ ਦਾ ਕਰਜ਼ਾ

Image: For representation purpose only.

 

ਚੰਡੀਗੜ੍ਹ: ਆਏ ਦਿਨ ਪੰਜਾਬ ਵਿਚ ਕਿਸਾਨ ਖੁਦਕੁਸ਼ੀ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ, ਇਨ੍ਹਾਂ ਵਿਚੋਂ ਜ਼ਿਆਦਾਤਰ ਮਾਮਲੇ ਕਰਜ਼ੇ ਨਾਲ ਸਬੰਧਤ ਹਨ। ਨਾਬਾਰਡ ਦੇ ਤਾਜ਼ਾ ਅੰਕੜਿਆਂ ਮੁਤਾਬਕ ਪੰਜਾਬ ਦੇ ਕਿਸਾਨਾਂ ਸਿਰ ਕਰਜ਼ੇ ਦੀ ਪੰਡ ਦੇਸ਼ ਭਰ ਵਿਚੋਂ ਸੱਭ ਤੋਂ ਭਾਰੀ ਹੈ। ਪੰਜਾਬ ਵਿਚ ਬਾਕੀ ਸੂਬਿਆਂ ਦੇ ਮੁਕਾਬਲੇ ਪ੍ਰਤੀ ਕਿਸਾਨ ਔਸਤ ਕਰਜ਼ਾ ਸੱਭ ਤੋਂ ਵੱਧ ਹੈ। ਪੰਜਾਬ ਵਿਚ ਪ੍ਰਤੀ ਕਿਸਾਨ ਔਸਤ ਕਰਜ਼ਾ 2.95 ਲੱਖ ਰੁਪਏ ਹੈ। ਪੰਜਾਬ ਦੇ 24.92 ਲੱਖ ਕਿਸਾਨਾਂ ਨੇ ਵਪਾਰਕ ਅਤੇ ਸਹਿਕਾਰੀ ਬੈਂਕਾਂ ਤੋਂ 73673.62 ਕਰੋੜ ਰੁਪਏ ਦਾ ਕਰਜ਼ਾ ਲਿਆ ਹੋਇਆ ਹੈ। ਹਾਲਾਂਕਿ ਸ਼ਾਹੂਕਾਰਾਂ ਦਾ ਕਰਜ਼ਾ ਇਸ ਤੋਂ ਵੱਖਰਾ ਹੈ।

ਇਹ ਵੀ ਪੜ੍ਹੋ: ਗੋਆ ਦੇ ਡੀਆਈਜੀ ਨੇ ਕੀਤੀ ਬਦਸਲੂਕੀ, ਸ਼ਰਾਬ ਦੇ ਨਸ਼ੇ ਵਿਚ ਕੁੜੀ ਨੂੰ ਮਾਰਿਆ ਥੱਪੜ, ਵੀਡੀਓ ਹੋਈ ਵਾਇਰਲ

ਇਸ ਤੋਂ ਇਲਾਵਾ ਸੰਸਦ ਵਿਚ ਵਿੱਤ ਮੰਤਰਾਲੇ ਨੇ ਇਕ ਸਵਾਲ ਦੇ ਜਵਾਬ ਵਿਚ ਦਸਿਆ ਕਿ ਪੰਜਾਬ ਦੇ ਵਪਾਰਕ ਬੈਂਕਾਂ ਤੋਂ 21.42 ਲੱਖ ਕਿਸਾਨ ਖਾਤਾਧਾਰਕਾਂ ਨੇ 64694.03 ਕਰੋੜ ਦਾ ਕਰਜ਼ਾ ਲਿਆ ਹੈ ਜਦਕਿ ਸਹਿਕਾਰੀ ਬੈਂਕਾਂ ਤੋਂ 50635 ਖਾਤਾਧਾਰਕਾਂ ਨੇ ਖੇਤੀ ਲਈ 1130.13 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਇਸੇ ਤਰ੍ਹਾਂ ਖੇਤਰੀ ਦਿਹਾਤੀ ਬੈਂਕਾਂ ਤੋਂ 2.99 ਲੱਖ ਕਿਸਾਨ ਖਾਤਾਧਾਰਕਾਂ ਨੇ 7849.46 ਕਰੋੜ ਰੁਪਏ ਦਾ ਕਰਜ਼ਾ ਲਿਆ ਹੋਇਆ ਹੈ। ਸ਼ਾਹੂਕਾਰਾਂ ਦੇ ਕਰਜ਼ੇ ਨੂੰ ਜੋੜਿਆ ਜਾਵੇ ਤਾਂ ਇਹ ਕਰਜ਼ਾ ਇਕ ਲੱਖ ਕਰੋੜ ਰੁਪਏ ਨੂੰ ਪਾਰ ਕਰ ਸਕਦਾ ਹੈ। ਸੂਬੇ ਵਿਚ ਕਰੀਬ 23 ਹਜ਼ਾਰ ਰਜਿਸਟਰਡ ਆੜ੍ਹਤੀਏ ਹਨ। ਖੇਤੀ ਸਰਵੇਖਣ 2015-16 ਮੁਤਾਬਕ ਪੰਜਾਬ ਵਿਚ 10.53 ਲੱਖ ਕਿਸਾਨ ਪ੍ਰਵਾਰ ਹਨ। ਛੋਟੀ ਕਿਸਾਨੀ ’ਚੋਂ ਕਰੀਬ ਦੋ ਲੱਖ ਕਿਸਾਨਾਂ ਵਲੋਂ ਖੇਤੀ ਛੱਡੇ ਜਾਣ ਦਾ ਅੰਕੜਾ ਵੀ ਸਾਹਮਣੇ ਆਇਆ ਹੈ। ਇਸ ਸੰਕਟ ਦੇ ਬਾਵਜੂਦ ਸਰਕਾਰੀ ਪੱਧਰ ’ਤੇ ਉਪਰਾਲੇ ਨਾਕਾਫ਼ੀ ਹਨ।

ਇਹ ਵੀ ਪੜ੍ਹੋ: ਟਮਾਟਰ ਤੋਂ ਬਾਅਦ ਪਿਆਜ ਵਿਗਾੜੇਗਾ ਬਜਟ! ਸਪਲਾਈ ਵਿਚ ਕਮੀ ਕਾਰਨ ਵਧੀ ਚਿੰਤਾ

ਇਸੇ ਤਰ੍ਹਾਂ ਗੁਆਂਢੀ ਸੂਬੇ ਹਰਿਆਣਾ ਵਿਚ ਪ੍ਰਤੀ ਕਿਸਾਨ ਔਸਤ ਕਰਜ਼ਾ 2.11 ਲੱਖ ਰੁਪਏ ਹੈ ਅਤੇ ਗੁਜਰਾਤ ਵਿਚ ਕਰਜ਼ਾ ਪ੍ਰਤੀ ਕਿਸਾਨ 2.28 ਲੱਖ ਰੁਪਏ ਹੈ। ਦੂਸਰੇ ਸੂਬਿਆਂ ਦੇ ਅੰਕੜੇ ਦੇਖੀਏ ਤਾਂ ਮੱਧ ਪ੍ਰਦੇਸ਼ ਵਿਚ ਪ੍ਰਤੀ ਕਿਸਾਨ ਔਸਤ ਕਰਜ਼ਾ 1.40 ਲੱਖ ਰੁਪਏ, ਆਂਧਰਾ ਪ੍ਰਦੇਸ਼ ਵਿਚ 1.72 ਲੱਖ ਰੁਪਏ, ਕੇਰਲਾ ਵਿਚ 1.47 ਲੱਖ ਰੁਪਏ, ਉਤਰ ਪ੍ਰਦੇਸ਼ ਵਿਚ ਔਸਤ 1.13 ਲੱਖ ਰੁਪਏ ਅਤੇ ਪੱਛਮੀ ਬੰਗਾਲ ਵਿਚ ਔਸਤ 80 ਹਜ਼ਾਰ ਰੁਪਏ ਪ੍ਰਤੀ ਕਿਸਾਨ ਕਰਜ਼ਾ ਹੈ।

ਇਹ ਵੀ ਪੜ੍ਹੋ: ਸੰਦੀਪ ਸਿੰਘ ’ਤੇ ਜਿਨਸੀ ਸੋਸ਼ਣ ਦੇ ਇਲਜ਼ਾਮ ਲਗਾਉਣ ਵਾਲੀ ਮਹਿਲਾ ਕੋਚ ਦੇ ਸਟੇਡੀਅਮ ਵਿਚ ਦਾਖਲੇ ’ਤੇ ਪਾਬੰਦੀ 

ਇਸ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਗ਼ੈਰ ਖੇਤੀ ਵਾਲੇ ਕੰਮਾਂ ਲਈ ਚੁੱਕੇ ਕਰਜ਼ੇ ਵੀ ਕਿਸਾਨਾਂ ਦੇ ਬੋਝ ਵਧਾ ਰਹੇ ਹਨ। ਪੰਜਾਬ ਦੇ ਨੌਜਵਾਨਾਂ ਵਿਚ ਵਿਦੇਸ਼ ਜਾਣ ਦਾ ਰੁਝਾਨ ਵਧ ਰਿਹਾ ਹੈ, ਇਸ ਦੇ ਚਲਦਿਆਂ ਸਟੱਡੀ ਵੀਜ਼ੇ ਦਾ ਰੁਝਾਨ ਵਧਿਆ ਹੈ, ਉਦੋਂ ਤੋਂ ਕਿਸਾਨਾਂ ਨੂੰ ਬੱਚੇ ਵਿਦੇਸ਼ ਭੇਜਣ ਲਈ ਵੀ ਕਰਜ਼ੇ ਚੁੱਕਣੇ ਪੈ ਰਹੇ ਹਨ। ਇਸੇ ਤਰ੍ਹਾਂ ਜ਼ਮੀਨੀ ਪਾਣੀ ਡੂੰਘੇ ਹੋਣ ਕਰ ਕੇ ਕਿਸਾਨਾਂ ਨੂੰ ਟਿਊਬਵੈੱਲ ਡੂੰਘੇ ਕਰਨ ਲਈ ਵੀ ਕਰੋੜਾਂ ਰੁਪਏ ਖ਼ਰਚ ਕਰਨੇ ਪੈ ਰਹੇ ਹਨ।