BJP ਨਾਲ ਮੀਟਿੰਗ ਨਹੀਂ ਕਰਾਂਗੇ, ਸਗੋਂ ਹਰ ਥਾਂ ਸਖ਼ਤ ਵਿਰੋਧ ਹੁੰਦਾ ਰਹੇਗਾ- ਬਲਬੀਰ ਸਿੰਘ ਰਾਜੇਵਾਲ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਚੋਣਾਂ ਦਾ ਐਲਾਨ ਹੋਣ ਤੋਂ ਪਹਿਲਾਂ ਸਿਆਸੀ ਪਾਰਟੀਆਂ ਨੂੰ ਰੈਲੀਆਂ ਨਹੀਂ ਕਰਨ ਦਿੱਤੀਆਂ ਜਾਣਗੀਆਂ।

Farmer Leaders

ਚੰਡੀਗੜ੍ਹ: ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਸਬੰਧੀ ਸਿਆਸੀ ਪਾਰਟੀਆਂ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਸਬੰਧੀ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਸੱਦੀ ਬੈਠਕ ਤੋਂ ਪਹਿਲਾਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਨੇ ਕਿਹਾ ਕਿ ਚੋਣਾਂ ਦਾ ਐਲਾਨ ਹੋਣ ਤੋਂ ਪਹਿਲਾਂ ਸਿਆਸੀ ਪਾਰਟੀਆਂ ਨੂੰ ਰੈਲੀਆਂ ਨਹੀਂ ਕਰਨ ਦਿੱਤੀਆਂ ਜਾਣਗੀਆਂ।

ਹੋਰ ਪੜ੍ਹੋ: ਕਿਸਾਨਾਂ ਦੀ ਕਚਹਿਰੀ: ਸੁਖਦੇਵ ਢੀਂਡਸਾ ਦਾ ਬਿਆਨ, ‘ਕਿਸਾਨਾਂ ਲਈ ਪਾਰਟੀ ਹਰ ਕੁਰਬਾਨੀ ਦੇਣ ਨੂੰ ਤਿਆਰ’

ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਵਿਚ ਸਿਆਸੀ ਦਲਾਂ (Punjab Political Parties) ਨੇ ਚੋਣਾਂ ਤੋਂ 10 ਮਹੀਨੇ ਪਹਿਲਾਂ ਹੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਚਲਦਿਆਂ ਕਈ ਅਣਸੁਖਾਵੀਆਂ ਘਟਨਾਵਾਂ ਵਾਪਰੀਆਂ ਹਨ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਪੰਜਾਬ ਦਾ ਮਾਹੌਲ ਸ਼ਾਂਤ ਰੱਖਣ ਲਈ ਸਿਆਸੀ ਪਾਰਟੀਆਂ ਨੂੰ ਇਹ ਸੱਦਾ ਦਿੱਤਾ ਹੈ।

ਹੋਰ ਪੜ੍ਹੋ: NSO ਸਰਵੇਖਣ ਵਿਚ ਖੁਲਾਸਾ, ਇਕ ਸਾਲ ਵਿਚ ਬੇਰੁਜ਼ਗਾਰੀ ਦਰ 2.5% ਵਧ ਕੇ 10.3% ਹੋਈ

ਇਸ ਦੇ ਲਈ ਸਾਰੀਆਂ ਪਾਰਟੀਆਂ ਕੋਲੋਂ ਜਵਾਬ ਮੰਗਿਆ ਜਾਵੇਗਾ ਤੇ ਜਵਾਬ ਅਨੁਸਾਰ ਹੀ ਕਿਸਾਨ ਜਥੇਬੰਦੀਆਂ ਅਗਲਾ ਫੈਸਲਾ ਲੈਣਗੀਆਂ। ਉਹਨਾਂ ਕਿਹਾ ਖੇਤੀ ਕਾਨੂੰਨਾਂ ਦੇ ਚਲਦਿਆਂ ਕੇਂਦਰ ਦੀ ਭਾਜਪਾ (BJP) ਸਰਕਾਰ ਵਿਰੁੱਧ ਕਿਸਾਨ ਅੰਦੋਲਨ ਜਾਰੀ ਹੈ, ਇਸ ਕਾਰਨ ਭਾਜਪਾ ਨੂੰ ਮੀਟਿੰਗ ਲਈ ਨਹੀਂ ਸੱਦਿਆ ਗਿਆ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਭਾਜਪਾ ਦਾ ਹਰ ਥਾਂ ਵਿਰੋਧ ਕੀਤਾ ਜਾਵੇਗਾ।