ਕਿਸਾਨਾਂ ਲਈ ਬੇਹੱਦ ਖ਼ਾਸ ਜਾਣਕਾਰੀ, ਕਣਕ ਦੀਆਂ ਕਿਸਮਾਂ ਦੀ ਬਿਜਾਈ ਲਈ ਢੁਕਵਾਂ ਸਮਾਂ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਹੁਣ ਪੰਜਾਬ ਦੀ ਮੁੱਖ ਫ਼ਸਲ ਕਣਕ ਦੀ ਬਿਜਾਈ ਦਾ ਸਮਾਂ ਆ ਗਿਆ ਹੈ। ਦੂਜੀਆਂ ਸਾਰੀਆਂ ਫ਼ਸਲਾਂ ਦੇ...

Wheat

ਚੰਡੀਗੜ੍ਹ: ਹੁਣ ਪੰਜਾਬ ਦੀ ਮੁੱਖ ਫ਼ਸਲ ਕਣਕ ਦੀ ਬਿਜਾਈ ਦਾ ਸਮਾਂ ਆ ਗਿਆ ਹੈ। ਦੂਜੀਆਂ ਸਾਰੀਆਂ ਫ਼ਸਲਾਂ ਦੇ ਮੁਕਾਬਲੇ ਇਸ ਦੀ ਕਾਸ਼ਤ ਸਭ ਤੋਂ ਵੱਧ ਰਕਬੇ ਵਿੱਚ ਕੀਤੀ ਜਾਂਦੀ ਹੈ। ਕਣਕ ਦੀ ਬਿਜਾਈ ਕੋਈ 35 ਲੱਖ ਹੈਕਟਰ ਤੋਂ ਵੀ ਵੱਧ ਰਕਬੇ ਵਿਚ ਕੀਤੀ ਜਾਂਦੀ ਹੈ। ਝੋਨੇ ਤੋਂ ਜਿਹੜੇ ਖੇਤ ਵਿਹਲੇ ਹੋ ਰਹੇ ਹਨ, ਉੱਥੇ ਕਣਕ ਦੀ ਬਿਜਾਈ ਸ਼ੁਰੂ ਕਰ ਦੇਣੀ ਚਾਹੀਦੀ ਹੈ। ਜੇ ਖੇਤ ਵਿੱਚ ਪੂਰਾ ਵਤਰ ਹੈ ਅਤੇ ਨਦੀਨਾਂ ਦੀ ਸਮੱਸਿਆ ਨਹੀਂ ਹੈ ਤਾਂ ਕਣਕ ਦੀ ਬਿਜਾਈ ਬਿਨਾਂ ਖੇਤ ਦੀ ਵਹਾਈ ਕੀਤਿਆਂ ਜ਼ੀਰੋ ਟਿਲਡ੍ਰਿਲ ਨਾਲ ਕੀਤੀ ਜਾ ਸਕਦੀ ਹੈ।

ਇੱਕ ਏਕੜ ਦੀ ਬਿਜਾਈ ਲਈ 40 ਕਿਲੋ ਬੀਜ ਦੀ ਲੋੜ ਪੈਂਦੀ ਹੈ। ਜੇ ਉੱਨਤ ਪੀ ਬੀ ਡਬਲਯੂ 550 ਕਿਸਮ ਦੀ ਬਿਜਾਈ ਕਰਨੀ ਹੈ ਤਾਂ ਬੀਜ 45 ਕਿਲੋ ਪਾਉਣਾ ਚਾਹੀਦਾ ਹੈ। ਬੀਜ ਰੋਗ ਰਹਿਤ, ਸਾਫ਼ ਸੁਥਰਾ ਅਤੇ ਨਰੋਆ ਹੋਵੇ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਕਣਕ ਲਈ ਜੈਵਿਕ ਖਾਦ ਤਿਆਰ ਕੀਤੀ ਹੈ। ਕਿਸਾਨ ਵੀਰ ਹੇਠ ਦਿੱਤੇ ਗਏ ਸ਼ਡਿਊਲ ਨਾਲ ਕਣਕ ਦੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹਨ।  

ਅਕਤੂਬਰ ਦੇ ਚੌਥੇ ਹਫ਼ਤੇ ਤੋਂ, ਉੱਨਤ ਬੀਜ: PBW 343, PBW 1 Zink

ਨਵੰਬਰ ਦੇ ਚੌਥੇ ਹਫ਼ਤੇ ਤੱਕ, ਉੱਨਤ ਬੀਜ: PBW 725, PBW 677, HD 3086, WH 1105, HD 2967, PBW 621, DBW 17, PBW 502, WH 542, TL 2908

ਨਵੰਬਰ ਦੇ ਪਹਿਲੇ ਹਫ਼ਤੇ ਤੋਂ, ਉੱਨਤ ਬੀਜ: PBW 550

ਨਵੰਬਰ ਦੇ ਚੌਥੇ ਹਫ਼ਤੇ ਤੱਕ: PBW 550

ਅਕਤੂਬਰ ਦੇ ਚੌਥੇ ਹਫ਼ਤੇ ਤੋਂ, ਉੱਨਤ ਬੀਜ: WHD 943

ਨਵੰਬਰ ਦੇ ਪਹਿਲੇ ਹਫ਼ਤੇ ਤੱਕ: PDW 291, PDW 233

ਨਵੰਬਰ ਦੇ ਚੌਥੇ ਹਫ਼ਤੇ ਤੋਂ ਬਾਅਦ, ਉਨੱਤ ਬੀਜ: PBW 590, PBW 509, PBW 658 PBW 752