ਜਾਖੜ ਨੇ ਪ੍ਰਧਾਨ ਮੰਤਰੀ ਕੋਲ ਚੁਕਿਆ ਪੰਜਾਬ ਦੇ ਕਿਸਾਨਾਂ ਦਾ ਦਰਦ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪ੍ਰਧਾਨ ਮੰਤਰੀ ਨਾਲ ਮਿਲਣੀ ਦੌਰਾਨ ਸ਼੍ਰੀ ਸੁਨੀਲ ਜਾਖੜ ਨੇ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ...
ਡੇਰਾ ਬਾਬਾ ਨਾਨਕ, ਚੰਡੀਗੜ੍ਹ (ਨੀਲ ਭਲਿੰਦਰ ਸਿੰਘ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਨੇ ਪੰਜਾਬ ਦੇ ਦੌਰੇ 'ਤੇ ਆਏ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘਾ ਖੁਲ੍ਹਣ ਦੀ ਵਧਾਈ ਦੇਣ ਅਤੇ ਇਸ ਲਾਂਘੇ ਨੂੰ ਹਕੀਕਤ ਵਿਚ ਬਦਲਣ ਲਈ ਉਨ੍ਹਾਂ ਦਾ ਧਨਵਾਦ ਕਰਨ ਦੇ ਨਾਲ-ਨਾਲ ਉਨਾਂ ਸਨਮੁੱਖ ਪੰਜਾਬ ਦੇ ਕਿਸਾਨਾਂ ਦੀ ਆਵਾਜ਼ ਵੀ ਰੱਖੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪ੍ਰਧਾਨ ਮੰਤਰੀ ਨਾਲ ਮਿਲਣੀ ਦੌਰਾਨ ਸ਼੍ਰੀ ਸੁਨੀਲ ਜਾਖੜ ਨੇ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅਪਣੀ ਉਮਰ ਦੇ ਆਖਰੀ ਪੜਾਅ ਵਿਚ ਖੇਤੀ ਕਰਕੇ ਕਿਸਾਨੀ ਦੇ ਮਹੱਤਵ ਨੂੰ ਉਜਾਗਰ ਕੀਤਾ ਸੀ
ਅਤੇ ਅੱਜ ਵੀ ਕਿਸਾਨੀ ਹੀ ਹੈ ਜੋ ਮਨੁੱਖਤਾ ਦਾ ਢਿੱਡ ਭਰਦੀ ਹੈ ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਕਿਸਾਨਾਂ ਦੀ ਪਰਾਲੀ ਪ੍ਰਬੰਧਨ ਲਈ ਮਦਦ ਕਰੇ ਅਤੇ ਕਿਸਾਨਾਂ ਨੂੰ ਦੇਣ ਵਾਲਾ 100 ਰੁਪਏ ਬੋਨਸ ਕੇਂਦਰ ਸਰਕਾਰ ਦੇਵੇ। ਜਾਖੜ ਨੇ ਪ੍ਰਧਾਨ ਮੰਤਰੀ ਕੋਲ ਪਾਕਿਸਤਾਨ ਸਰਕਾਰ ਵਲੋਂ ਯਾਤਰੀਆਂ ਲਈ ਰੱਖੀ ਗਈ 20 ਡਾਲਰ ਦੀ ਫ਼ੀਸ ਦਾ ਮੁੱਦਾ ਚੁੱਕਦਿਆਂ ਵੀ ਅਪੀਲ ਕੀਤੀ ਕਿ ਭਾਰਤ ਸਰਕਾਰ ਇਹ ਭਾਰ ਚੁੱਕੇ। ਉਨ੍ਹਾਂ ਨੇ ਕਿਹਾ ਕਿ ਇਸ ਪਵਿੱਤਰ ਪੁਰਬ ਦੀ ਭਾਵਨਾ ਨੂੰ ਸਮਝਦਿਆਂ ਭਾਰਤ ਸਰਕਾਰ ਵਲੋਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਇਹ ਫ਼ੀਸ ਅਦਾ ਕੀਤੀ ਜਾਵੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।