Farmer Protest: ਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ ਨੂੰ ਮਨਾਉਣ ‘ਚ ਜੁੱਟੀ ਮੋਦੀ ਸਰਕਾਰ, ਕੇਂਦਰੀ ਕਮੇਟੀ ਨੇ ਭਲਕੇ ਸੱਦੀ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

Farmer Protest:ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਸ਼ਾਮਲ ਹੋਣ ਦੀ ਉਮੀਦ

The central government will soon hold a meeting with the farmers News in punjabi

The central government will soon hold a meeting with the farmers News in punjabi :ਪੰਜਾਬ ਦੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਨੂੰ ਦੇਖਦੇ ਹੋਏ ਕੇਂਦਰ ਸਰਕਾਰ 13 ਫਰਵਰੀ ਤੋਂ ਪਹਿਲਾਂ ਨਾਰਾਜ਼ ਕਿਸਾਨਾਂ ਨੂੰ ਸ਼ਾਂਤ ਕਰਨ ਲਈ ਆਖਰੀ ਕੋਸ਼ਿਸ਼ ਕਰਨ ਜਾ ਰਹੀ ਹੈ। ਕੇਂਦਰੀ ਤਾਲਮੇਲ ਨੇ 12 ਫਰਵਰੀ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ। ਇਹ ਸੱਦਾ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਦਿਤਾ ਗਿਆ ਹੈ। ਦੂਜੇ ਪਾਸੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਕਿਸਾਨ ਨਾਰਾਜ਼ ਹਨ।

ਇਹ ਵੀ ਪੜ੍ਹੋ: Food Recipes: ਘਰ ਵਿਚ ਬਣਾਉ ਪਨੀਰ ਲਾਲੀਪੌਪ 

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕੇਂਦਰੀ ਮੰਤਰੀ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਕੇਂਦਰੀ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਐਸਕੇਐਮ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਕਿਸਾਨਾਂ ਨੇ ਇਸ ਸਬੰਧੀ ਦੇਰ ਰਾਤ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਮੀਟਿੰਗ ਵਿੱਚ ਜਾਣ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ: Uttar Pradesh News : 22 ਸਾਲ ਪਹਿਲਾਂ ਗਵਾਇਆ ਪੁੱਤਰ ਸਾਧੂ ਬਣ ਕੇ ਪਰਤਿਆ, ਮਾਂ ਤੋਂ ਮੰਗੀ ਭੀਖ, ਵੀਡੀਓ ਦੇਖ ਕੇ ਲੋਕ ਹੋਏ ਭਾਵੁਕ

ਇਹ ਮੀਟਿੰਗ 12 ਫਰਵਰੀ ਨੂੰ ਸ਼ਾਮ 5 ਵਜੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਪੰਜਾਬ ਸੈਕਟਰ 26 ਵਿਖੇ ਹੀ ਹੋਵੇਗੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਸ਼ਾਮਲ ਹੋਣ ਦੀ ਉਮੀਦ ਹੈ। ਦੇਰ ਸ਼ਾਮ ਸੱਦੇ ਨੂੰ ਪ੍ਰਵਾਨ ਕਰਦਿਆਂ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਉੱਚ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ। ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਗੱਲਬਾਤ ਦੌਰਾਨ ਕਿਸਾਨਾਂ ਨੇ ਹਰਿਆਣਾ ਸਰਕਾਰ ਦੀਆਂ ਗਤੀਵਿਧੀਆਂ ਦਾ ਵਿਰੋਧ ਕੀਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The central government will soon hold a meeting with the farmers News in punjabi  , stay tuned to Rozana Spokesman