ਫ਼ਸਲ ਖ਼ਰੀਦ ਦੀ ਮੰਗ ਸਬੰਧੀ ਧਰਨੇ 'ਤੇ ਬੈਠੇ ਰਾਕੇਸ਼ ਟਿਕੈਤ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਜੇਕਰ ਸਰਕਾਰ ਫ਼ਸਲ ਦੇ ਇੱਕ-ਇੱਕ ਦਾਣੇ ਦੀ ਖ਼ਰੀਦ ਯਕੀਨੀ ਨਹੀਂ ਬਣਾਉਂਦੀ ਤਾਂ ਕਿਸਾਨਾਂ ਨੂੰ ਮਜਬੂਰਨ ਸੜਕ 'ਤੇ ਆਉਣਾ ਹੀ ਪਏਗਾ - ਟਿਕੈਤ 

Rakesh Tikait

ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਵੀ ਹੋਏ ਧਰਨੇ ਵਿਚ ਸ਼ਾਮਲ
ਨਵੀਂ ਦਿੱਲੀ :
ਕੇਂਦਰ ਸਰਕਾਰ ਦੀ ਝੋਨਾ ਖਰੀਦਣ ਦੀ ਨੀਤੀ ਦਾ ਹੁਣ ਵਿਰੋਧ ਹੋ ਰਿਹਾ ਹੈ। ਕਈ ਕਿਸਾਨ ਜਥੇਬੰਦੀਆਂ ਦੇ ਆਗੂ ਰਾਜਧਾਨੀ ਦਿੱਲੀ ਵਿੱਚ ਆ ਚੁੱਕੇ ਹਨ ਅਤੇ ਵੱਡੀ ਗਿਣਤੀ ਵਿੱਚ ਧਰਨਾਕਾਰੀਆਂ ਨਾਲ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

ਤੇਲੰਗਾਨਾ ਦੇ ਸੰਸਦ ਮੈਂਬਰਾਂ, ਐੱਮਐੱਲਸੀ ਅਤੇ ਹੋਰ ਆਗੂਆਂ ਵੱਲੋਂ ਦਿੱਤੇ ਇਸ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਵੀ ਨਜ਼ਰ ਆ ਰਹੇ ਹਨ। ਰਾਕੇਸ਼ ਟਿਕੈਤ ਦੇ ਨਾਲ ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੇ ਵੀ ਧਰਨੇ ਵਿੱਚ ਸ਼ਮੂਲੀਅਤ ਕੀਤੀ।

ਰਾਓ ਦੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਉਹ ਕੇਂਦਰ ਦੀ ਝੋਨੇ ਦੀ ਖਰੀਦ ਨੀਤੀ ਦੇ ਖ਼ਿਲਾਫ਼ ਹਨ। ਇਸ ਬਾਰੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਇੱਕ ਟਵੀਟ ਕਰ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਾਰੇ ਸੂਬਿਆਂ ਦੇ ਕਿਸਾਨਾਂ ਦੀ ਫ਼ਸਲ ਖ਼ਰੀਦ ਯਕੀਨੀ ਬਣਾਉਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਇੱਕ ਸੂਬਾ ਸਰਕਾਰ (ਤੇਲੰਗਾਨਾ) ਨੂੰ ਕਿਸਾਨਾਂ ਦੀ ਫ਼ਸਲ ਖ਼ਰੀਦ ਦੀ ਮੰਗ ਨੂੰ ਲੈ ਕੇ ਕੇਂਦਰ ਵਿਰੁੱਧ ਧਰਨੇ 'ਤੇ ਬੈਠਣਾ ਪਵੇ ਤਾਂ ਇਹ ਬਹੁਤ ਹੀ ਸ਼ਰਮਨਾਕ ਸਥਿਤੀ ਹੈ। ਉਨ੍ਹਾਂ ਕੇਂਦਰ ਨੂੰ ਚਿਤਾਵਨੀ ਦਿਤੀ ਹੈ ਕਿ ਜੇਕਰ ਸਰਕਾਰ ਫ਼ਸਲ ਦੇ ਇੱਕ-ਇੱਕ ਦਾਣੇ ਦੀ ਖ਼ਰੀਦ ਯਕੀਨੀ ਨਹੀਂ ਬਣਾਉਂਦੀ ਤਾਂ ਕਿਸਾਨਾਂ ਨੂੰ ਮਜਬੂਰਨ ਸੜਕ 'ਤੇ ਆਉਣਾ ਹੀ ਪਏਗਾ।