ਕਰਨਾਲ ਮੋਰਚਾ: ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਹੋਇਆ ਸਮਝੌਤਾ, ਜਲਦ ਖਤਮ ਹੋ ਸਕਦਾ ਹੈ ਧਰਨਾ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਹਰਿਆਣਾ ਦੇ ਕਰਨਾਲ ਵਿਚ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਦੇਰ ਰਾਤ ਸਮਝੌਤਾ ਹੋ ਗਿਆ ਹੈ। ਇਹ ਜਾਣਕਾਰੀ ਸੂਤਰਾਂ ਤੋਂ ਮਿਲੀ ਹੈ।

Karnal Kisan Protest

ਕਰਨਾਲ: ਹਰਿਆਣਾ ਦੇ ਕਰਨਾਲ (Karnal Kisan Protest ) ਵਿਚ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਦੇਰ ਰਾਤ ਸਮਝੌਤਾ ਹੋ ਗਿਆ ਹੈ। ਇਸ ਤੋਂ ਬਾਅਦ ਹੁਣ ਦੋਵੇਂ ਪੱਖ ਪ੍ਰੈੱਸ ਕਾਨਫਰੰਸ ਕਰ ਰਾਤ ਨੂੰ ਹੋਏ ਸਮਝੌਤੇ ਦੀ ਜਾਣਕਾਰੀ ਦੇ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਦੇਰ ਰਾਤ ਤੱਕ ਚੱਲੀ ਗੱਲਬਾਤ ਵਿਚ ਕਿਸਾਨਾਂ ਦੀਆਂ ਮੰਗਾਂ ਉੱਤੇ ਚਰਚਾ ਹੋਈ।

ਹੋਰ ਪੜ੍ਹੋ: 6ਵੇਂ ਦਿਨ ਵੀ ਸਰਕਾਰੀ ਬੱਸਾਂ ਦਾ ਚੱਕਾ ਜਾਮ, ਮੰਗਲਵਾਰ ਨੂੰ ਹੋਵੇਗੀ ਮੁੱਖ ਮੰਤਰੀ ਨਾਲ ਬੈਠਕ

ਸੂਤਰਾਂ ਅਨੁਸਾਰ ਦੱਸਿਆ ਗਿਆ ਹੈ ਕਿ ਪ੍ਰਸ਼ਾਸਨ ਕਰਨਾਲ ਦੇ ਤਤਕਾਲੀ ਐਸਡੀਐਮ ਜਿਨ੍ਹਾਂ ਨੇ ਕਿਸਾਨਾਂ ਦਾ ਸਿਰ ਫੋੜਨ ਦੀ ਗੱਲ ਕਹੀ ਸੀ, ਉਹਨਾਂ ਖਿਲਾਫ਼ ਕੇਸ ਦਰਜ ਕਰ ਜਾਂਚ ਕਰਨ ਲਈ ਤਿਆਰ ਹੋ ਗਿਆ ਹੈ। ਉਦੋਂ ਤੱਕ ਆਯੁਸ਼ ਸਿਨਹਾ ਛੁੱਟੀ ਉੱਤੇ ਹੀ ਰਹਿਣਗੇ। ਇਸ ਮਾਮਲੇ ਦੀ ਜਾਂਚ ਸੇਵਾ ਮੁਕਤ ਜੱਜ ਕਰ ਸਕਦੇ ਹਨ।

ਹੋਰ ਪੜ੍ਹੋ: ਆਖ਼ਰ ਧੋਨੀ ਦਾ ਟੀ-20 ਟੀਮ ਦਾ ਮਾਰਗ ਦਰਸ਼ਕ ਬਣਨਾ ਕੁੱਝ ਲੋਕਾਂ ਨੂੰ ਕਿਉਂ ਰੜਕਦੈ 

ਉਧਰ ਪ੍ਰਦਰਸ਼ਨ ਦੌਰਾਨ ਹੋਏ ਲਾਠੀਚਾਰਜ (Karnal Kisan Lathicharge) ਵਿਚ ਮਾਰੇ ਗਏ ਕਿਸਾਨ ਦੇ ਬੇਟੇ ਨੂੰ ਡੀਸੀ ਰੇਟ ’ਤੇ ਨੌਕਰੀ ਦੇਣ ਦੀ ਗੱਲ ਤੈਅ ਹੋਈ ਹੈ। ਹਾਲਾਂਕਿ ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਮੁਆਵਜ਼ੇ ਦੀ ਰਾਸ਼ੀ ਤੈਅ ਨਹੀਂ ਹੋ ਸਕੀ ਹੈ ਪਰ ਉਹਨਾਂ ਨੂੰ ਮੁਆਵਜ਼ਾ ਜ਼ਰੂਰ ਦਿੱਤਾ ਜਾਵੇਗਾ।

ਹੋਰ ਪੜ੍ਹੋ: ਸੌਦਾ ਸਾਧ ਅਪਣੀ ਚਿੱਟੀ ਦਾੜ੍ਹੀ ਤੋਂ ਪ੍ਰੇਸ਼ਾਨ, ਰੰਗਣ ਦੀ ਇਜਾਜ਼ਤ ਨਹੀਂ ਦੇ ਰਹੇ ਅਧਿਕਾਰੀ

ਕਿਸਾਨਾਂ ਨਾਲ ਚਰਚਾ ਵਿਚ ਡੀਸੀ ਨਿਸ਼ਾਂਤ ਕੁਮਾਰ ਯਾਦਵ ਅਤੇ ਐਸਪੀ ਗੰਗਾਰਾਮ ਪੁਨੀਆ ਵੀ ਸ਼ਾਮਲ ਹੋਏ। ਪ੍ਰਸ਼ਾਸਨ ਦੇ ਸੱਦੇ ’ਤੇ ਗੁਰਨਾਮ ਸਿੰਘ ਚੜੂਨੀ (Gurnam Singh Chaduni) ਦੀ ਅਗਵਾਈ ਵਿਚ ਸੁਰੇਸ਼ ਕੌਥ ਅਤੇ ਰਤਨ ਮਾਨ ਸਮੇਤ 13 ਕਿਸਾਨ ਨੇਤਾ ਗੱਲਬਾਤ ਲਈ ਪਹੁੰਚੇ ਸਨ।