ਹੁਣ ਤੋਂ ਤਿੱਖਾ ਹੋ ਜਾਵੇਗਾ ਕਿਸਾਨੀ ਅੰਦੋਲਨ
ਫਿਰੋਜ਼ਪੁਰ ਰੇਲਵੇ ਟ੍ਰੈਕ 'ਤੇ ਫੂਕੇ ਅੰਬਾਨੀ ਤੇ ਅਡਾਨੀ ਦੇ ਪੁਤਲੇ
Farmer protest
ਫਿਰੋਜ਼ਪੁਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਫਿਰੋਜ਼ਪੁਰ ਬਸਤੀ ਟੈਂਕਾਂ ਵਾਲੀ ਰੇਲਵੇ ਟ੍ਰੈਕ 'ਤੇ ਲੱਗੇ ਪੱਕੇ ਮੋਰਚੇ ਦੇ 17ਵੇਂ ਦਿਨ ਕਿਸਾਨਾਂ ਨੇ ਅੰਬਾਨੀ ਅਤੇ ਅਡਾਨੀ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਅਤੇ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਜਾਣਬੁੱਝ ਕੇ ਵੱਖ-ਵੱਖ ਚੀਜ਼ਾਂ ਦੀ ਘਾਟ ਹੋਣ ਦਾ ਰੌਲਾ ਪਾ ਕੇ ਕੇਂਦਰ ਸਰਕਾਰ ਦੀ ਮਦਦ ਕੀਤੀ ਜਾ ਰਹੀ ਹੈ।
ਉਨ੍ਹਾਂ ਆਖਿਆ ਕਿ ਸਰਕਾਰ ਭਾਵੇਂ ਜੋ ਮਰਜ਼ੀ ਕਰ ਲਵੇ ਪਰ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਆਖਿਆ ਕਿ ਅੰਦੋਲਨ ਨੂੰ ਹੋਰ ਤਿੱਖਾ ਰੂਪ ਦੇਣ ਲਈ ਹੁਣ ਅਗਲੀ ਰਣਨੀਤੀ ਉਲੀਕੀ ਜਾਵੇਗੀ।