ਤਲਵੰਡੀ ਸਾਬੋ ਦੇ ਨਿਸ਼ਾਨ ਏ ਖਾਲਸਾ ਚੌਂਕ ਵਿੱਚ ਲੱਗੇ ਮੁੱਖ ਮੰਤਰੀ ਦੀ ਫੋਟੋ ਵਾਲੇ ਫਲੈਕਸ ਪਾੜੇ
ਉਨ੍ਹਾਂ ਦੇ ਪ੍ਰੋਗਰਾਮ ਦਾ ਹਿੱਸਾ ਨਹੀਂ ਸੀ।
ਮੁਹਾਲੀ: ਪੰਜਾਬ ਵਿਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਜਮ ਕੇ ਵਿਰੋਧ ਕੀਤਾ ਜਾ ਰਿਹਾ ਕਿਉਂਕਿ ਇਨ੍ਹਾਂ ਬਿਲਾਂ ਨਾਲ ਪੰਜਾਬ ਦੇ ਕਿਸਾਨ ਦੀ ਬਹੁਤ ਹੀ ਹਾਲਤ ਮਾੜੀ ਹੋ ਜਾਵੇਗੀ।
ਇਹਨਾਂ ਕਾਲੇ ਬਿੱਲਾਂ ਦੇ ਖਿਲਾਫ ਲਗਾਤਾਰ ਕਿਸਾਨਾਂ, ਮਜਦੂਰਾ ਤੇ ਪੰਜਾਬੀ ਕਲਾਕਾਰਾਂ ਦੁਆਰਾ ਧਰਨੇ ਤੇ ਰੋਸ ਪ੍ਰਦਰਸ਼ਨ ਜਾਰੀ ਹੇੈ, ਕਲਾਕਾਰ ਸੋਸ਼ਲ ਮੀਡੀਆ 'ਤੇ ਕਿਸਾਨਾਂ ਪ੍ਰਤੀ ਆਪਣਾ ਪੱਖ ਜਾਂ ਫਿਰ ਕਹੀਏ ਹੱਕ ਦੀ ਗੱਲ ਕਰਦੇ ਨਜ਼ਰ ਆ ਰਹੇ ਹਨ।
ਇਸਦੇ ਨਾਲ ਹੀ ਕਿਸਾਨਾਂ ਵਿਚ ਰੋਸ ਹੈ ਕਿ ਪਿਛਲੇ ਕਈ ਦਿਨਾਂ ਤੋਂ ਖੇਤੀ ਮੋਟਰਾਂ ਨੂੰ ਬਿਜਲੀ ਨਹੀਂ ਦਿੱਤੀ ਜਾ ਰਹੀ। ਇਸ ਦੇ ਰੋਸ ਵਿਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਪੁਤਲਾ ਫੂਕਣ ਦੇ ਪ੍ਰੋਗਰਾਮ ਰੱਖੇ ਗਏ ਸਨ। ਇਸ ਦੌਰਾਨ ਅੱਜ ਭੜਕੇ ਨੌਜਵਾਨਾਂ ਨੇ ਚੌਂਕ ਵਿਚ ਲੱਗੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਵਾਲੇ ਫਲੈਕਸ ਪਾੜ ਦਿੱਤੇ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਖੇਤੀ ਮੋਟਰਾਂ ਦੀ ਬਿਜਲੀ ਬੰਦ ਕਰਨ ਦੇ ਵਿਰੋਧ ਵਿਚ ਤਲਵੰਡੀ ਸਾਬੋ ਦੇ ਨਿਸ਼ਾਨ ਏ ਖਾਲਸਾ ਚੌਂਕ ਵਿਚ ਰੱਖੇ ਪੁਤਲਾ ਫੂਕਣ ਦੇ ਪ੍ਰੋਗਰਾਮ ਦੌਰਾਨ ਅੱਜ ਨੌਜਵਾਨਾਂ ਨੇ ਚੌਂਕ ਵਿਚ ਲੱਗੇ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਵਾਲੇ ਫਲੈਕਸ ਸੁੱਟੀਆਂ ਮਾਰ -ਮਾਰ ਪਾੜ ਦਿੱਤੇ। ਕਿਸਾਨ ਆਗੂਆਂ ਨੇ ਕਿਹਾ ਕਿ ਫਲੈਕਸ ਨੌਜਵਾਨਾਂ ਨੇ ਗੁੱਸੇ ਵਿਚ ਆ ਕੇ ਪਾੜ ਦਿੱਤੇ ਜਦਕਿ ਇਹ ਉਨ੍ਹਾਂ ਦੇ ਪ੍ਰੋਗਰਾਮ ਦਾ ਹਿੱਸਾ ਨਹੀਂ ਸੀ।