ਪਾਵਰਕਾਮ ਐਕਸੀਅਨ ਦੇ ਦਫ਼ਤਰ ਅੱਗੇ ਲਗਾਇਆ ਪੱਕਾ ਮੋਰਚਾ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਬਲਾਕ ਲਹਿਰਾ ਦੇ ਪਾਵਰਕਾਮ ਦੇ ਐਕਸ਼ੀਅਨ ਦਫ਼ਤਰ ਅੱਗੇ ਪੱਕਾ ਮੋਰਚਾ ਬਲਾਕ.......
ਲਹਿਰਾਗਾਗਾ, : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਬਲਾਕ ਲਹਿਰਾ ਦੇ ਪਾਵਰਕਾਮ ਦੇ ਐਕਸ਼ੀਅਨ ਦਫ਼ਤਰ ਅੱਗੇ ਪੱਕਾ ਮੋਰਚਾ ਬਲਾਕ ਪ੍ਰਧਾਨ ਧਰਮਿੰਦਰ ਪਿਸ਼ੌਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਬਹਾਲ ਸਿੰਘ ਢੀਂਂਢਸਾ ਦੀ ਅਗਵਾਈ ਹੇਠ ਲਾਇਆ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰਾਂ ਦੀ ਗਲਤੀ ਕਾਰਨ ਕਿਸਾਨ ਅਤੇ ਮਜ਼ਦੂਰ ਆਏ ਦਿਨ ਖੁਦਕੁਸ਼ੀਆਂ ਕਰ ਰਹੇ ਹਨ। ਸਰਕਾਰ ਨੇ ਹੁਕਮ ਜਾਰੀ ਕੀਤੇ ਹਨ ਕਿ ਖੇਤੀ ਸੈਕਟਰ ਵਾਸਤੇ 20 ਜੂਨ ਨੂੰ ਦੇਣੀ ਹੈ। ਕਿਸਾਨ ਆਗੂਆਂ ਨੇ ਕਿਹਾ 16 ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਦਿੱਤੀ ਜਾਵੇ।
ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਮੋਰਚਾ ਉਦੋਂ ਤੱਕ ਚੱਲੇਗਾ ਜਦੋਂ ਬਿਜਲੀ ਦੀ ਸਪਲਾਈ 16 ਘੰਟੇ ਨਹੀਂ ਦਿੱਤੀ ਜਾਵੇਗੀ। ਪਰ ਇਸਦੇ ਉਲਟ ਬਿਜਲੀ ਬੋਰਡ ਨੇ ਸਿਆਸੀ ਲੀਡਰਾਂ, ਸਰਕਾਰੀ ਅਫਸ਼ਰਾਂ, ਸਰਕਾਰੀ ਦਫ਼ਤਰਾਂ ਦੀ ਤਰਫੋਂ ਕਰੋੜਾਂ ਰੁਪਏ ਬਿਲ ਦੇ ਰੂਪ ਵਿਚ ਲੈਣਾ ਹੈ। ਆਗੂਆਂ ਨੇ ਦਸਿਆ ਕਿ ਕੈਪਟਨ ਦੀ ਸਰਕਾਰ ਨੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿਸਾਨਾਂ ਤੇ ਮਜ਼ਦੂਰਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇਗਾ।
ਪਰ ਸਰਕਾਰ ਦੀ ਕਹਿਣੀ ਅਤੇ ਕਰਨੀ ਵਿਚ ਬਹੁਤ ਫ਼ਰਕ ਹੈ। ਜੇਕਰ ਸਰਕਾਰ ਆਮ ਲੋਕਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਆਉਣ ਵਾਲੇ ਸਮੇਂ ਵਿੱਚ ਖੁਦਕੁਸ਼ੀਆਂ ਦਾ ਵਧਣਾ ਤੈਅ ਹੈ। ਇਸ ਮੌਕੇ ਬਹਾਦਰ ਸਿੰਘ ਭੁਟਾਲ ਖੁਰਦ, ਲੀਲਾ ਚੋਟੀਆਂ, ਸੂਬਾ ਸਿੰਘ ਸੰਗਤਪੁਰਾ, ਕਰਨੈਲ ਗਨੋਟਾ, ਰਾਮ ਨੰਗਲਾ, ਮੱਖਣ ਪਾਪੜਾ ਆਦਿ ਹਾਜ਼ਰ ਸਨ।