ਕਿਸਾਨ ਮੌਸਮ ਨੂੰ ਦੇਖਦੇ ਹੋਏ ਫਸਲਾ ਨੂੰ ਪਾਣੀ ਦੇਣ, ਪੰਜਾਬ ਐਗਰੀਕਲਚਰ ਯੂਨੀਵਰਸਟੀ ਨੇ ਦਿੱਤੀ ਸਲਾਹ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਪੰਜਾਬ ਵਿਚ ਆਉਣ ਵਾਲੇ 2-3 ਦਿਨ੍ਹਾਂ ਦੌਰਾਨ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ। ਅਗਲੇ ਦੋ ਦਿਨ੍ਹਾਂ ਦਾ ਮੌਸਮ: ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ....

crops

ਲੁਧਿਆਣਾ, ( ਆਰ. ਪੀ. ਸਿੰਘ ) ਪੰਜਾਬ ਵਿਚ ਆਉਣ ਵਾਲੇ 2-3 ਦਿਨ੍ਹਾਂ ਦੌਰਾਨ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ। ਅਗਲੇ ਦੋ ਦਿਨ੍ਹਾਂ ਦਾ ਮੌਸਮ: ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਅਨੁਮਾਨ।ਇਨਾਂ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 34-43 ਅਤੇ ਘੱਟ ਤੋਂ ਘੱਟ ਤਾਪਮਾਨ 22-30 ਡਿਗਰੀ ਸਂਟੀਗਰੇਡ ਰਹਿਣ ਦਾ ਅਨੁਮਾਨ ਹੈ।ਇਨ੍ਹਾਂ ਦਿਨਾਂ ਵਿੱਚ ਹਵਾ ਵਿੱਚ ਵੱਧ ਤੋਂ ਵੱਧ ਨਮੀ 45-65% ਅਤੇ ਘੱਟ ਤੋਂ ਘੱਟ ਨਮੀ 25-43% ਤੱਕ ਰਹਿਣ ਦਾ ਅਨੁਮਾਨ ਹੈ।ਆਉਣ ਵਾਲੇ ਦਿਨ੍ਹਾਂ ਵਿੱਚ ਖੁਸ਼ਕ ਮੌਸਮ ਅਤੇ ਤਾਪਮਾਨ ਦੇ ਵੱਧਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਕਿਸਾਨ ਵੀਰਾਂ ਨੂੰ ਫਸਲਾਂ ਨੂੰ ਲੋੜ ਅਨੁਸਾਰ ਪਾਣੀ ਲਾਉਣ ਦੀ ਸਲਾਹ ਦਿੱਤੀ ਜਾਂਦੀ ਹੈ।