ਕੱਲ੍ਹ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, CM ਮਾਨ ਨੇ ਕਿਸਾਨਾਂ ਨੂੰ ਕੀਤੀ ਇਹ ਅਪੀਲ 

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਪੰਜਾਬ ਸਰਕਾਰ ਵਲੋਂ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਪ੍ਰਬੰਧ ਪੁਖ਼ਤਾ

Paddy sowing will start from tomorrow, CM Mann appealed to the farmers

ਪੰਜਾਬ ਸਰਕਾਰ ਵਲੋਂ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਪ੍ਰਬੰਧ ਪੁਖ਼ਤਾ  
CM ਮਾਨ ਨੇ ਲੋੜ ਅਨੁਸਾਰ ਪਾਣੀ ਦੀ ਵਰਤੋਂ ਕਰਨ ਬਾਰੇ ਕੀਤੀ ਕਿਸਾਨਾਂ ਨੂੰ ਅਪੀਲ 
ਚੰਡੀਗੜ੍ਹ : ਕੱਲ ਤੋਂ ਪੰਜਾਬ ਵਿਚ ਝੋਨੇ ਦੀ ਲਵਾਈ ਸ਼ੁਰੂ ਹੋ ਰਹੀ ਹੈ ਜਿਸ ਬਾਰੇ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਇੰਤਜ਼ਾਮ ਵੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਪਾਣੀ ਦਾ ਡਿੱਗਦਾ ਪੱਧਰ ਭਵਿੱਖ ਲਈ ਵੱਡਾ ਖ਼ਤਰਾ ਹੈ। ਜਿਸ ਕਾਰਨ ਸਾਨੂੰ ਸਾਰਿਆਂ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਲਿਖਿਆ, ''ਕਿਸਾਨ ਵੀਰਾਂ ਨੂੰ ਅਪੀਲ ਹੈ ਕਿ ਪਾਣੀ ਦੀ ਵਰਤੋਂ ਲੋੜ ਅਨੁਸਾਰ ਕਰੋ..ਸੁਚੇਤ ਹੋਈਏ..ਪਾਣੀ ਤੇ ਧਰਤੀ ਬਚਾਈਏ।''