Ludhiana ਵਿਚ ਹੁਣ ਤਕ ਪਰਾਲੀ ਨੂੰ ਸੜਨ ਦੇ 160 ਮਾਮਲੇ ਆਏ ਸਾਹਮਣੇ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਡੀ.ਸੀ. ਹਿਮਾਂਸ਼ੂ ਜੈਨ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

DC Himanshu Jain Appeals not to Set Fire to Stubble Latest News in Punjabi 

DC Himanshu Jain Appeals not to Set Fire to Stubble Latest News in Punjabi ਲੁਧਿਆਣਾ ਦੇ ਵਿਚ ਹੁਣ ਤਕ ਪਰਾਲੀ ਨੂੰ ਸਾੜਨ ਦੇ 160 ਮਾਮਲੇ ਸਾਹਮਣੇ ਆਏ ਹਨ। ਲੁਧਿਆਣਾ ਦੇ ਡੀ.ਸੀ. ਹਿਮਾਂਸ਼ੂ ਜੈਨ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ। 

ਡੀ.ਸੀ. ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਲੁਧਿਆਣਾ ਵਿਚ ਹੁਣ ਤਕ ਪਰਾਲੀ ਨੂੰ ਸਾੜਨ ਦੇ 160 ਮਾਮਲੇ ਸਾਹਮਣੇ ਆਏ ਹਨ। ਜੋ ਕਿ ਚਿੰਤਾ ਦਾ ਵਿਸ਼ਾ ਹੈ ਪਰੰਤੂ ਇਹ ਗਿਣਤੀ ਪਿਛਲੇ ਸਾਲ ਨਾਲੋਂ ਘੱਟ ਹੈ। ਜਿਸ ਦਾ ਕਾਰਨ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਲੋਂ ਪਰਾਲੀ ਨੂੰ ਸਾੜਨ ਦੇ ਮਾਮਲਿਆਂ ਤਹਿਤ ਕੀਤੀ ਜਾ ਰਹੀਆਂ ਕਾਰਵਾਈਆਂ ਤੇ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਢੰਗ ਸੁਜਾਏ ਜਾ ਰਹੇ ਹਨ ਤੇ ਜਿਸ ਦੇ ਤਹਿਤ ਉਨ੍ਹਾਂ ਨੂੰ ਮਸ਼ੀਨਾਂ ਵੀ ਸਬਸਿਡੀ ਤੇ ਉਪਲਬਧ ਕਰਵਾਈਆਂ ਜਾ ਰਹੀਆਂ ਹਨ।

ਲੁਧਿਆਣਾ ਦੇ ਡੀ.ਸੀ. ਹਿਮਾਂਸ਼ੂ ਜੈਨ ਨੇ ਕਿਹਾ ਕਿ ਅੱਗੇ ਲਗਾਉਣ ਦੇ ਮਾਮਲਿਆਂ ਵਿਚ ਕਮੀ ਦਾ ਕਾਰਨ ਹੈ ਕਿ ਕਿਸਾਨ ਜਾਗਰੂਕ ਹੋ ਰਹੇ ਹਨ, ਇਸ ਦੇ ਨਾਲ ਹੀ ਉਨ੍ਹਾਂ ਬਾਕੀ ਕਿਸਾਨਾਂ ਨੂੰ ਵੀ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕੀਤੀ ਹੈ। 


ਡੀਸੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਮਸ਼ੀਨਾਂ ਵੀ ਦਿਤੀਆਂ ਗਈਆਂ ਹਨ, ਕਿਸਾਨ ਸੁਪਰ ਸੀਡਰ ਰਾਹੀਂ ਪਰਾਲੀ ਨੂੰ ਜ਼ਮੀਨ ਵਿਚ ਹੀ ਮਿਲਾ ਕੇ ਖੇਤੀ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਪਰਾਲੀ ਨੂੰ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਅਸੀਂ ਅਫ਼ਸਰਾਂ ਨੂੰ ਪਿੰਡਾਂ ਵਿਚ ਤਾਇਨਾਤ ਕੀਤਾ ਹੈ। ਇਨ੍ਹਾਂ ਅਫ਼ਸਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ 'ਤੇ ਨਜ਼ਰ ਰੱਖਣ।

ਡੀ.ਸੀ. ਹਿਮਾਂਸ਼ੂ ਜੈਨ ਨੇ ਜ਼ਿਲ੍ਹੇ ਦੇ ਸਾਰੇ ਨੋਡਲ ਅਫ਼ਸਰਾਂ ਦੀ ਸੂਚੀ ਅਤੇ ਉਨ੍ਹਾਂ ਦੇ ਨੰਬਰ ਜਾਰੀ ਕੀਤੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਉਹ ਕਿਤੇ ਵੀ ਪਰਾਲੀ ਸਾੜਦੇ ਦੇਖਦੇ ਹਨ, ਤਾਂ ਤੁਰੰਤ ਸਬੰਧਤ ਨੋਡਲ ਅਫ਼ਸਰ ਜਾਂ ਐਸ.ਡੀ.ਐਮ. ਨੂੰ ਸੂਚਿਤ ਕਰਨ।

ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਨਾ ਸਾੜਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਸਾਨੂੰ ਕਿਸਾਨਾਂ ਵਲੋਂ ਵੀ ਸਹਿਯੋਗ ਮਿਲ ਰਿਹਾ ਹੈ।

(For more news apart from DC Himanshu Jain Appeals not to Set Fire to Stubble Latest News in Punjabi stay tuned to Rozana Spokesman.)