MSP ਅਤੇ ਹੋਰ ਲਟਕ ਰਹੀਆਂ ਮੰਗਾਂ ਸਬੰਧੀ 21 ਮਾਰਚ ਨੂੰ ਦੇਸ਼ ਭਰ 'ਚ ਕੀਤਾ ਜਾਵੇਗਾ ਕਿਸਾਨਾਂ ਵਲੋਂ ਪ੍ਰਦਰਸ਼ਨ 

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

SKM ਦੀ ਮੀਟਿੰਗ ਵਿਚ ਹੋਇਆ ਵੱਡਾ ਫ਼ੈਸਲਾ, ਬੀਬੀਐਮਬੀ ਮਸਲੇ 'ਤੇ 25 ਮਾਰਚ ਨੂੰ ਚੰਡੀਗੜ੍ਹ 'ਚ ਕੱਢਿਆ ਜਾਵੇਗਾ ਟਰੈਕਟਰ ਮਾਰਚ 

Farmer Protest (file photo)

ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ ਦੀ ਅੱਜ ਦਿੱਲੀ ਵਿਖੇ ਬੈਠਕ  ਹੋਈ ਜਿਸ ਵਿਚ ਕਿਸਾਨਾਂ ਨੇ ਮੁੜ ਅੰਦੋਲਨ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੀਟਿੰਗ ਵਿਚ ਸ਼ਾਮਲ ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਦੱਸਿਆ ਕਿ 21 ਮਾਰਚ ਨੂੰ ਪੂਰੇ ਦੇਸ਼ 'ਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਰੋਸ ਪ੍ਰਦਰਸ਼ਨ ਐਮ.ਐਸ.ਪੀ. ਅਤੇ ਹੋਰ ਲਟਕ ਰਹੀਆਂ ਮੰਗਾਂ ਸਬੰਧੀ ਕੀਤਾ ਜਾਵੇਗਾ।

ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਕਿਸਾਨ ਇਕ ਹਫ਼ਤੇ ਤਕ ਪ੍ਰਦਰਸ਼ਨ ਕਰਨਗੇ। ਇਸ ਤੋਂ ਇਲਾਵਾ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਸਬੰਧੀ ਕੇਂਦਰ ਸਰਕਾਰ ਖ਼ਿਲਾਫ਼ 25 ਮਾਰਚ ਨੂੰ ਚੰਡੀਗੜ੍ਹ 'ਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਵਿਚ ਫੁੱਟ ਪੈਂਦੀ ਨਜ਼ਰ ਆ ਰਹੀ ਹੈ।

ਦਰਅਸਲ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਾਰੀਆਂ 32 ਜਥੇਬੰਦੀਆਂ ਵਿਚੋਂ 21 ਕਿਸਾਨ ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚਾ ਦੇ ਝੰਡੇ ਹੇਠ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਸੀ ਜਿਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਬੁਲਾਰੇ ਨੇ ਚੋਣਾਂ ਲੜਨ ਵਾਲੀਆਂ ਕਿਸਾਨਾਂ ਜਥੇਬੰਦੀਆਂ ਨਾਲ ਕੋਈ ਵੀ ਸਬੰਧ ਨਾ ਹੋਣ ਦਾ ਐਲਾਨ ਕਰ ਦਿੱਤਾ ਸੀ।