ਖ਼ਰੀਦ ਮਾਪਦੰਡਾਂ 'ਚ ਢਿੱਲ ਦੇਣ ਲਈ CM ਮਾਨ ਨੇ ਕੀਤਾ PM ਮੋਦੀ ਦਾ ਧੰਨਵਾਦ
ਕਿਹਾ- ਦੇਸ਼ ਦੀ ਖ਼ੁਰਾਕ ਸੁਰੱਖਿਆ 'ਚ ਯੋਗਦਾਨ ਪਾਉਣ ਲਈ ਪੰਜਾਬ ਸਰਕਾਰ ਇਸੇ ਤਰ੍ਹਾਂ ਕਰਦੀ ਰਹੇਗੀ ਕੰਮ
ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸੀ ਕੇਂਦਰ ਨੂੰ ਅਪੀਲ
ਚੰਡੀਗੜ੍ਹ : ਕਣਕ ਦੀ ਖ਼ਰੀਦ 'ਚ ਢਿੱਲ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਗਿਆ ਹੈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਕੀਤਾ ਗਿਆ ਹੈ।
ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਸੁੰਗੜੇ ਅਨਾਜ ਅਤੇ ਕਣਕ ਦੀ ਖ਼ਰੀਦ ਦੇ ਮਾਪਦੰਡਾਂ 'ਚ ਢਿੱਲ ਦੇਣ ਸਬੰਧੀ ਉਹ ਪੰਜਾਬ ਦੇ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਕਿਸਾਨਾਂ ਦੀ ਬੇਨਤੀ ਨੂੰ ਮਨਜ਼ੂਰ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ ਕਿ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਭਰੋਸਾ ਦਿਵਾਉਂਦੇ ਹਨ ਕਿ ਦੇਸ਼ ਦੀ ਖ਼ੁਰਾਕ ਸੁਰੱਖਿਆ 'ਚ ਯੋਗਦਾਨ ਪਾਉਣ ਲਈ ਪੰਜਾਬ ਇਸੇ ਤਰ੍ਹਾਂ ਕੰਮ ਕਰਦਾ ਰਹੇਗਾ ਅਤੇ ਪੰਜਾਬ ਸਰਕਾਰ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਏਗੀ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਸੀ ਕਿ ਅਨਾਜ ਦੇ ਸੁੰਗੜੇ ਹੋਏ ਦਾਣੇ ਖਰੀਦਣ ਅਤੇ ਕਣਕ ਦੀ ਖ਼ਰੀਦ ਦੇ ਮਾਪਦੰਡਾਂ ਵਿਚ ਤੁਰੰਤ ਢਿੱਲ ਦਿਤੀ ਜਾਵੇ।