ਕੇਂਦਰ ਸਰਕਾਰ ਕਿਸਾਨ ਆਗੂਆਂ ਨੂੰ ਦੋਗਲੀਆਂ ਗੱਲਾਂ 'ਚ ਉਲਝਾ ਰਹੀ-ਸੁਖਬੀਰ ਬਾਦਲ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਧੋਖਾ ਦੇਣਾ ਹੈਰਾਨੀਜਨਤਕ ਹੈ।

Sukhbir Badal

ਮੁਹਾਲੀ: ਨਵੇਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਦੀ ਅੱਜ ਦਿੱਲੀ ਵਿੱਚ ਕੇਂਦਰ ਸਰਕਾਰ ਨਾਲ ਹੋਈ ਗੱਲ਼ਬਾਤ ਕਿਸੇ ਤਣਪੱਤਣ ਨਾ ਲੱਗ ਸਕੀ।

ਕਿਸਾਨ ਜਥੇਬੰਦੀਆਂ ਵਲੋ ਕੇਂਦਰ ਸਰਕਾਰ ਨਾਲ ਕੀਤੀ ਗੱਲਬਾਤ ਬੇਸਿੱਟਾ ਰਹੀ। ਮੀਟਿੰਗ ਬੇਸਿੱਟਾ ਰਹਿਣ 'ਤੇ ਸੁਖਬੀਰ ਸਿੰਘ ਬਾਦਲ ਨੇ ਪ੍ਰਤੀਕਿਰਿਆ ਦਿੱਤੀ ਤੇ ਟਵੀਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਧੋਖਾ ਦੇਣਾ ਹੈਰਾਨੀਜਨਤਕ ਹੈ।

 

 

ਅੰਨਦਾਤਾ ਦੀ ਪਿੱਠ 'ਚ ਛੁਰਾ ਮਾਰਨਾ ਤੇ ਉਨ੍ਹਾਂ ਨਾਲ ਚਾਲਾਂ ਖੇਡਣੀਆਂ ਦੇਸ਼ ਦੇ ਹਿਤ ਦੇ ਖਿਲਾਫ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਦਿੱਲੀ ਬੁਲਾਉਣਾ ਅਤੇ ਐੱਨਡੀਏ ਮੰਤਰੀਆਂ ਨੂੰ ਪੰਜਾਬ ਭੇਜ ਦੇਣਾ, ਇਹ ਸਾਬਤ ਕਰਦਾ ਹੈ ਕਿ ਕਿਵੇਂ ਕੇਂਦਰ ਸਰਕਾਰ ਕਿਸਾਨ ਆਗੂਆਂ ਨੂੰ ਦੋਗਲੀਆਂ ਗੱਲਾਂ 'ਚ ਉਲਝਾ ਰਹੀ ਹੈ।