17 ਅਕਤੂਬਰ ਤੱਕ ਜਾਰੀ ਰਹੇਗਾ ਦੇਵੀਦਾਸਪੁਰਾ ਰੇਲਵੇ ਟਰੈਕ ਦਾ ਧਰਨਾ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਵੱਖ ਵੱਖ ਸਿਆਸੀ ਪਾਰਟੀਆਂ ਤੇ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਕੀਤੀ ਨਾਅਰੇਬਾਜ਼ੀ

farmers protest

ਅੰਮ੍ਰਿਤਸਰ (ਜੰਡਿਆਲਾ ਗੁਰੂ) - ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਰੋਸ ਜਾਰੀ ਹੈ। ਜਿਸ ਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵੱਲੋਂ  ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ 'ਤੇ ਅੱਜ 21ਵੇਂ ਦਿਨ ਵੀ ਧਾਰਨਾ ਜਾਰੀ ਰਿਹਾ।

ਇਸ ਪੱਕੇ ਮੋਰਚਿਆਂ ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਵੱਖ ਵੱਖ ਸਿਆਸੀ ਪਾਰਟੀਆਂ ਤੇ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

 ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੁਖਵਿੰਦਰ ਸਿੰਘ ਸਭਰਾ ਨੇ ਦੱਸਿਆ ਕਿ ਇਹ ਧਰਨਾ 17 ਅਕਤੂਬਰ ਤੱਕ ਲਈ ਵਧਾ ਦਿੱਤਾ ਗਿਆ ਹੈ ਅਤੇ ਮੰਗਾਂ ਨਾਂ ਮੰਨੇ ਜਾਣ ਤੱਕ ਇਹ ਸੰਘਰਸ਼ ਨਿਰੰਤਰ ਜਾਰੀ ਰਹੇਗਾ।