ਕਿਸਾਨਾਂ ਨੇ ਸਰਕਾਰ ਨੂੰ ਮੀਟਿੰਗ ਤੋਂ ਪਹਿਲਾਂ ਦਿੱਤਾ ਇਹ ਵੱਡਾ ਝਟਕਾ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਮੰਗਾਂ ਨਾਂ ਮੰਨੇ ਜਾਣ ਤੱਕ ਇਹ ਸੰਘਰਸ਼ ਜਾਰੀ ਰਹੇਗਾ ਨਿਰੰਤਰ

narendra modi with Amit Shah

ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਰੋਸ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਕਿਸਾਨ ਜਥੇਬੰਦੀਆਂ ਨੇ ਬੀਤੇ ਦਿਨ ਹੀ ਨਵੇਂ ਖੇਤੀ ਕਾਨੂੰਨਾਂ 'ਤੇ ਗੱਲ਼ਬਾਤ ਕਰਨ ਲਈ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦਾ ਸੱਦਾ ਸਵੀਕਾਰ ਕਰ ਲਿਆ ਹੈ।

ਇਸ ਦੇ ਤਹਿਤ ਅੱਜ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਦੀ ਅੱਜ ਦਿੱਲੀ ਵਿੱਚ ਕੇਂਦਰ ਸਰਕਾਰ ਨਾਲ ਗੱਲ਼ਬਾਤ ਹੋਣੀ ਹੈ ਪਰ ਮੀਟਿੰਗ ਤੋਂ ਪਹਿਲਾਂ ਹੀ ਕਿਸਾਨਾਂ ਨੇ ਕੇਂਦਰ ਨੂੰ ਜ਼ੋਰ ਦਾ ਝਟਕਾ ਦਿੱਤਾ ਹੈ।

ਕਿਸਾਨਾਂ ਨੇ ਆਪਣਾ ਰੇਲ ਅੰਦੋਲਨ ਤਿੰਨ ਦਿਨਾਂ ਲਈ ਹੋਰ ਵਧਾ ਦਿੱਤਾ ਹੈ। ਇਹ ਅੰਦੋਲਨ 17 ਅਕਤੂਬਰ ਤਕ ਵਧਾ ਦਿੱਤਾ ਗਿਆ ਹੈ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੁਖਵਿੰਦਰ ਸਿੰਘ ਸਭਰਾ ਨੇ ਦੱਸਿਆ ਕਿ ਇਹ ਧਰਨਾ 17 ਅਕਤੂਬਰ ਤੱਕ ਲਈ ਵਧਾ ਦਿੱਤਾ ਗਿਆ ਹੈ ਅਤੇ ਮੰਗਾਂ ਨਾਂ ਮੰਨੇ ਜਾਣ ਤੱਕ ਇਹ ਸੰਘਰਸ਼ ਨਿਰੰਤਰ ਜਾਰੀ ਰਹੇਗਾ।