ਕੇਂਦਰ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਏ : ਕਿਸਾਨ ਮੋਰਚਾ
Published : Jun 15, 2021, 9:01 am IST
Updated : Jun 15, 2021, 9:01 am IST
SHARE ARTICLE
Farmer Leaders
Farmer Leaders

ਸੰਯੁਕਤ ਕਿਸਾਨ ਮੋਰਚੇ (Sanyukt Kisan Morcha) ਨੇ ਕੇਂਦਰ ਸਰਕਾਰ ਦੇ ਰਵਈਏ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦੇ ਸਬਰ ਦੀ ਪਰਖ ਨਾ ਕਰੇ।

ਨਵੀਂ ਦਿੱਲੀ (ਸੁਖਰਾਜ ਸਿੰਘ): ਸੰਯੁਕਤ ਕਿਸਾਨ ਮੋਰਚੇ (Sanyukt Kisan Morcha) ਨੇ ਕੇਂਦਰ ਸਰਕਾਰ ਦੇ ਰਵਈਏ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦੇ ਸਬਰ ਦੀ ਪਰਖ ਨਾ ਕਰੇ। ਉਨ੍ਹਾਂ ਕਿਹਾ ਕਿ ਖੇਤੀ ਸਬਸਿਡੀਆਂ ਬਾਰੇ ਨਵੇਂ ਕਦਮ ਨੇ ਕੇਂਦਰ ਦਾ ਕਿਸਾਨ ਵਿਰੋਧੀ ਰਵਈਆ ਹੋਰ ਸਾਫ਼ ਕਰ ਦਿਤਾ ਹੈ।

Farmers to observe June 5 as 'Sampoorna Kranti DivasFarmers Protest

ਹੋਰ ਪੜ੍ਹੋ:  ਕੀ ਸੀਨੀਅਰ ਬਾਦਲ ਚੋਣ ਮੈਦਾਨ ’ਚ ਨਹੀਂ ਉਤਰਨਗੇ?

ਮੋਰਚੇ ਨੇ ਐਲਾਨ ਕੀਤਾ ਕਿ ਟਿਕਰੀ ਬਾਰਡਰ (Tikri Border) ’ਤੇ ਬਣੀ ਮਹਿਲਾ ਸੁਰੱਖਿਆ ਸਮਿਤੀ ਦੇ ਕਨਵੀਨਰ ਡਾ. ਜਗਮਤੀ ਸੰਗਵਾਨ ਹੋਣਗੇ। ਕਮੇਟੀ ਵਿਚ ਹੋਰ ਮੈਂਬਰ ਸੁਦੇਸ਼ ਗੋਯਤ, ਅਮ੍ਰਿਤਾ ਕੁੰਡੂ, ਸੁਮਨ ਹੁੱਡਾ, ਸ਼ਾਰਦਾ ਦੀਕਸ਼ਿਤ ਅਤੇ ਸੁਦੇਸ਼ ਕੰਡੇਲਾ ਹੋਣਗੇ। ਭਾਜਪਾ ਦੇ ਸੂਬਾ ਪ੍ਰਧਾਨ ਓਮ ਪ੍ਰਕਾਸ਼ ਧਨਖੜ ਨੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਦਬਾਅ ਤੋਂ ਬਚਣ ਲਈ ਸਮਾਗਮ ਦੇ ਸਮੇਂ ਤੋਂ ਪਹਿਲਾਂ ਤਿਆਰੀ ਕਰਦਿਆਂ ਦਫ਼ਤਰ ਦੀ ਇਮਾਰਤ ਦਾ ਨੀਂਹ ਪੱਥਰ ਰਖਿਆ ਸੀ। ਹਾਲਾਂਕਿ ਵਿਰੋਧ ਕਰ ਰਹੇ ਕਿਸਾਨ ਮੌਕੇ ’ਤੇ ਪਹੁੰਚ ਗਏ ਅਤੇ ਉਸ ਤੋਂ ਬਾਅਦ ਰੱਖੇ ਨੀਂਹ-ਪੱਥਰ ਨੂੰ ਹਟਾ ਦਿਤਾ। 

Farmers ProtestFarmers Protest

ਹੋਰ ਪੜ੍ਹੋ: ਪੰਜਾਬ 'ਚ ਸਾਰੀਆਂ ਪਾਰਟੀਆਂ ਦਲਿਤਾਂ ਦਾ ਭਲਾ ਕਰਨ ਲਈ ਚੋਣ ਲੜਨ ਦਾ ਦਾਅਵਾ ਕਰ ਰਹੀਆਂ ਪਰ ਸੱਚ ਕੀ ਹੈ?

ਕਿਸਾਨਾਂ ਨੇ ਐਲਾਨ ਕੀਤਾ ਕਿ ਇਹ ਸਥਾਨ ਨਵਾਂ ਵਿਰੋਧ ਸਥਾਨ ਬਣ ਜਾਵੇਗਾ, ਜਿਥੋਂ ਝੱਜਰ ਜ਼ਿਲ੍ਹੇ ਵਿਚ ਲੋਕ ਵਿਰੋਧੀ ਭਾਜਪਾ (BJP) ਵਿਰੁਧ ਪ੍ਰਦਰਸ਼ਨ ਕੀਤੇ ਜਾਣਗੇ।  ਕਿਸਾਨੀ ਮੋਰਚਿਆਂ ’ਚ ਬੀਤੇ ਦਿਨ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ-ਦਿਹਾੜਾ ਮਨਾਇਆ ਗਿਆ। ਕਿਸਾਨਾਂ ਨੇ ਕਿਹਾ ਕਿ ਉਹ ਖੇਤੀ-ਕਾਨੂੰਨ ਰੱਦ ਕਰਵਾਉਣ ਤਕ ਸੰਘਰਸ਼ ਕਰਦੇ ਰਹਿਣਗੇ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉਤਰਾਖੰਡ ਦੇ ਨਾਲ ਨਾਲ ਦੂਰ-ਦੁਰਾਡੇ ਰਾਜਾਂ ਤੋਂ ਕਿਸਾਨਾਂ ਦੇ ਕਾਫ਼ਲੇ ਲਗਾਤਾਰ ਕਿਸਾਨੀ ਮੋਰਚਿਆਂ ’ਤੇ ਪਹੁੰਚ ਰਹੇ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement