ਪੰਜਾਬ ਦੇ ਕਿਸਾਨ ਆਗੂਆਂ ਦੀ ਚੰਡੀਗੜ੍ਹ 'ਚ ਬੈਠਕ ਸ਼ੁਰੂ, ਅੱਜ ਹੋ ਸਕਦਾ ਹੈ ਵੱਡਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਬੈਠਕ 'ਚ ਰੇਲ ਰੋਕੋ ਅੰਦੋਲਨ 'ਤੇ ਫ਼ੈਸਲਾ ਲੈਣ ਦੇ ਨਾਲ-ਨਾਲ ਕਿਸਾਨ ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕਰ ਰਹੇ ਹਨ।

Punjab farmers meeting

ਚੰਡੀਗੜ੍ਹ: ਕੇਂਦਰ ਸਰਕਾਰ ਦੀ ਮੀਟਿੰਗ ਤੋਂ ਬਾਅਦ ਖੇਤੀ ਬਿੱਲਾਂ ਖਿਲਾਫ ਸੰਘਰਸ਼ ਹੋਰ ਤਿੱਖਾ ਹੋ ਗਿਆ ਹੈ। ਇਸ ਦੇ ਚਲਦੇ ਅੱਜ ਅੰਦੋਲਨ ਕਰ ਰਹੀਆਂ 29 ਕਿਸਾਨ ਜਥੇਬੰਦੀਆਂ ਨੇ ਅੱਜ ਚੰਡੀਗੜ੍ਹ ਵਿਖੇ ਕਿਸਾਨ ਭਵਨ 'ਚ ਮੀਟਿੰਗ ਬੁਲਾ ਲਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਲੱਗਦਾ ਹੈ ਕਿ ਕਿਸਾਨ ਜਥੇਬੰਦੀਆਂ ਮੋਦੀ ਸਰਕਾਰ ਦੀ  ਅੜੀ ਨੂੰ ਵੇਖਦਿਆਂ ਕਿਸਾਨ ਅੱਜ ਵੱਡਾ ਐਲਾਨ ਕਰ ਸਕਦੇ ਹਨ।  ਬੈਠਕ 'ਚ ਰੇਲ ਰੋਕੋ ਅੰਦੋਲਨ 'ਤੇ ਫ਼ੈਸਲਾ ਲੈਣ ਦੇ ਨਾਲ-ਨਾਲ ਕਿਸਾਨ ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕਰ ਰਹੇ ਹਨ।