ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ 22ਵੇਂ ਦਿਨ ਵੀ ਦੇਵੀਦਾਸਪੁਰਾ ਰੇਲ ਮਾਰਗ 'ਤੇ ਧਰਨਾ ਜਾਰੀ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਮੰਗਾਂ ਨਾਂ ਮੰਨੇ ਜਾਣ ਤੱਕ ਇਹ ਸੰਘਰਸ਼ ਨਿਰੰਤਰ ਜਾਰੀ ਰਹੇਗਾ।

farmers protest

ਅੰਮ੍ਰਿਤਸਰ (ਜੰਡਿਆਲਾ ਗੁਰੂ): ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਰੋਸ ਜਾਰੀ ਹੈ। ਜਿਸ ਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵੱਲੋਂ  ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ 'ਤੇ ਅੱਜ 22ਵੇਂ ਦਿਨ ਵੀ ਧਾਰਨਾ ਜਾਰੀ ਰਿਹਾ।

 

ਇਸ ਪੱਕੇ ਮੋਰਚਿਆਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਵੱਖ ਵੱਖ ਸਿਆਸੀ ਪਾਰਟੀਆਂ ਤੇ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਤੋਂ ਪਾਸਾ ਵੱਟ ਰਹੀ ਹੈ।

ਦੱਸ ਦੇਈਏ ਕਿ ਇਹ ਧਰਨਾ 17 ਅਕਤੂਬਰ ਤੱਕ ਲਈ ਵਧਾ ਦਿੱਤਾ ਗਿਆ ਹੈ ਅਤੇ ਮੰਗਾਂ ਨਾਂ ਮੰਨੇ ਜਾਣ ਤੱਕ ਇਹ ਸੰਘਰਸ਼ ਨਿਰੰਤਰ ਜਾਰੀ ਰਹੇਗਾ।