ਦੁਖਦਾਈ ਖ਼ਬਰ: ਦਿੱਲੀ ਮੋਰਚੇ ਤੋਂ ਪਰਤੇ ਜ਼ਿਲ੍ਹਾ ਮੋਗਾ ਦੇ ਕਿਸਾਨ ਨੇ ਤੋੜਿਆ ਦਮ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰ (Delhi Border) ’ਤੇ ਡਟੇ ਜ਼ਿਲ੍ਹਾ ਮੋਗਾ ਦੇ ਕਿਸਾਨ (Farmer) ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਆਈ ਹੈ।

Farmer Amrik Singh

ਮੋਗਾ: ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰ (Delhi Border) ’ਤੇ ਡਟੇ ਜ਼ਿਲ੍ਹਾ ਮੋਗਾ ਦੇ ਕਿਸਾਨ (Farmer) ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਅਮਰੀਕ ਸਿੰਘ (Farmer Amrik Singh) (51) ਪੁੱਤਰ ਹਰਚਰਨ ਸਿੰਘ ਕੁਝ ਸਮਾਂ ਪਹਿਲਾਂ ਹੀ ਸਿੰਘੂ ਮੋਰਚੇ ਤੋਂ ਪਿੰਡ ਪਰਤਿਆ ਸੀ।

ਇਹ  ਵੀ ਪੜ੍ਹੋ:  ਕੀ ਭਾਰਤ ਵਿਚ ਆਜ਼ਾਦ ਸੋਚਣੀ ਖ਼ਤਰੇ ਵਿਚ ਹੈ? ਦੇਸ਼ ਨੂੰ ਤੇ ਸਰਕਾਰ ਨੂੰ ਵੱਖ ਰਖ ਕੇ ਵੇਖਣਾ ਚਾਹੀਦੈ...

ਮੋਗਾ (Moga) ਦੇ ਪਿੰਡ ਛੋਟਾ ਘਰ ਦੇ ਰਹਿਣ ਵਾਲੇ ਅਮਰੀਕ ਸਿੰਘ ਦੀ ਸਿਹਤ ਠੀਕ ਨਾ ਹੋਣ ਕਾਰਨ ਉਹ ਪਿੰਡ ਆਏ ਸੀ, ਜਿਸ ਦੇ ਚਲਦਿਆਂ ਉਹਨਾਂ ਦਾ ਦੇਹਾਂਤ ਹੋ ਗਿਆ। ਕਿਰਤੀ ਕਿਸਾਨ ਯੂਨੀਅਨ (Kirti Kisan Union) ਬਲਾਕ ਬਾਘਾਪੁਰਾਣਾ ਦੇ ਨੁਮਾਇੰਦਿਆਂ ਨੇ ਇਸ ਸਬੰਧੀ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਦਿੱਲੀ ਮੋਰਚੇ ਦੌਰਾਨ ਕਿਸਾਨ ਦੀ ਸਿਹਤ ਖ਼ਰਾਬ ਹੋ ਗਈ ਸੀ।

ਹੋਰ ਪੜ੍ਹੋ: ਆਮ ਆਦਮੀ ਨੂੰ ਨਹੀਂ ਮਿਲ ਰਿਹਾ ਸੁੱਖ ਦਾ ਸਾਹ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਫਿਰ ਹੋਇਆ ਵਾਧਾ

ਇਸ ਤੋਂ ਬਾਅਦ ਉਸ ਨੂੰ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਉਹਨਾਂ ਦਾ ਕਹਿਣਾ ਹੈ ਕਿ ਮ੍ਰਿਤਕ ਕਿਸਾਨ ਦੇ ਇਲਾਜ ਦੌਰਾਨ ਆਏ ਖਰਚੇ ਕਾਰਨ ਉਹਨਾਂ ਦਾ ਪਰਿਵਾਰ ਕਰਜ਼ੇ ਦੀ ਮਾਰ ਹੇਠ ਆ ਗਿਆ। ਆਗੂਆਂ ਨੇ ਦੱਸਿਆ ਕਿ ਕਿਸਾਨ ਅਮਰੀਕ ਸਿੰਘ ਕਿਰਤੀ ਕਿਸਾਨ ਯੂਨੀਅਨ ਦਾ ਸਰਗਰਮ ਵਰਕਰ ਸੀ।