ਖ਼ਰੀਦੇ ਝੋਨੇ ਦੀ ਇਵਜ਼ 'ਚ ਕਿਸਾਨਾਂ ਨੂੰ 109.23 ਕਰੋੜ ਰੁਪਏ ਦੀ ਕੀਤੀ ਅਦਾਇਗੀ : ਡੀ.ਸੀ.
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿਚੋਂ ਪਨਗ੍ਰੇਨ ਵਲੋਂ 24 ਹਜ਼ਾਰ 916 ਮੀਟਰਕ ਟਨ,
ਐਸ.ਏ.ਐਸ. ਨਗਰ (ਸੁਖਦੀਪ ਸਿੰਘ ਸੋਈ): ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਲਈ ਸਥਾਪਿਤ ਕੀਤੇ ਖਰੀਦ ਕੇਂਦਰਾਂ ਵਿਖੇ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕਿਸਾਨਾਂ ਤੋਂ ਖਰੀਦ ਕੀਤੇ ਝੋਨੇ ਦੇ ਇਵਜ਼ ਚ ਕਿਸਾਨਾਂ ਨੂੰ 109 ਕਰੋੜ 23 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਖਰੀਦ ਕੇਂਦਰਾਂ ਚ 1 ਲੱਖ 2 ਹਜ਼ਾਰ 540 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 1 ਲੱਖ 2 ਹਜ਼ਾਰ 398 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਖਰੀਦੇ ਗਏ ਝੋਨੇ ਵਿੱਚੋਂ 80 ਹਜ਼ਾਰ 76 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿਚੋਂ ਪਨਗ੍ਰੇਨ ਵਲੋਂ 24 ਹਜ਼ਾਰ 916 ਮੀਟਰਕ ਟਨ,
ਮਾਰਕਫੈਡ ਵਲੋਂ 40 ਹਜ਼ਾਰ 445 ਮੀਟਰਕ ਟਨ, ਪਨਸਪ ਵਲੋਂ 16 ਹਜਾਰ 918 ਮੀਟਰਕ ਟਨ, ਪੰਜਾਬ ਰਾਜ ਵੇਅਰ ਹਾਉਸਿੰਗ ਕਾਰਪੋਰੇਸ਼ਨ ਵੱਲੋਂ 12 ਹਜ਼ਾਰ 968 ਮੀਟਰਕ ਟਨ, ਐਫ.ਸੀ.ਆਈ ਵਲੋਂ 7 ਹਜ਼ਾਰ 017 ਮੀਟਰਕ ਟਨ ਅਤੇ ਵਾਪਰੀਆਂ ਵਲੋਂ 134 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।