ਕਿਸਾਨਾਂ ਦੀ ਜੂਨ ਬੁਰੀ... ਮੰਡੀਆਂ 'ਚ ਭਾਰੀ ਮੀਂਹ ਨੇ ਤਬਾਹ ਕੀਤੀ ਕਿਸਾਨਾਂ ਦੀ ਫ਼ਸਲ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਕਿਸਾਨਾਂ ਨੇ ਮੁਆਵਜ਼ੇ ਦੀ ਕੀਤੀ ਮੰਗ

photo

 

ਗੁਰਦਾਸਪੁਰ: ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਸੋਮਵਾਰ ਸਵੇਰ ਤੋਂ ਪਏ ਮੀਂਹ ਕਾਰਨ ਕਈ ਕਿਸਾਨਾਂ ਦੀਆਂ ਫ਼ਸਲਾਂ ਗਿੱਲੀਆਂ ਹੋ ਗਈਆਂ ਹਨ। ਜਿਸ ਕਾਰਨ ਕਿਸਾਨ ਕਾਫੀ ਪ੍ਰੇਸ਼ਾਨ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਮੰਡੀਆਂ ਵਿਚ ਕਿਸਾਨਾਂ ਲਈ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਨਾ ਤਾਂ ਉਨ੍ਹਾਂ ਨੂੰ ਆਪਣੀ ਫਸਲ ਢੱਕਣ ਲਈ ਤਰਪਾਲਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਾ ਹੀ ਕੋਈ ਮੰਡੀ ਅਧਿਕਾਰੀ ਉਨ੍ਹਾਂ ਨਾਲ ਗੱਲ ਕਰਨ ਲਈ ਪਹੁੰਚਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਪਾਣੀ ਤੋਂ ਬਚਾਅ ਅਤੇ ਤਰਪਾਲਾਂ ਨੂੰ ਇਕੱਠਾ ਕਰਨ ਲਈ ਠੋਸ ਪ੍ਰਬੰਧ ਕਰਨ ਵਿੱਚ ਨਾਕਾਮ ਰਿਹਾ ਹੈ।

ਇਹ ਵੀ ਪੜ੍ਹੋ: ਕਿਸਾਨਾਂ ਦੀ ਜੂਨ ਬੁਰੀ... ਮੰਡੀਆਂ 'ਚ ਭਾਰੀ ਮੀਂਹ ਨੇ ਤਬਾਹ ਕੀਤੀ ਕਿਸਾਨਾਂ ਦੀ ਫ਼ਸਲ

ਪਿੰਡ ਹੇਮਰਾਜਪੁਰ ਤੋਂ ਝੋਨੇ ਦੀ ਫ਼ਸਲ ਲੈ ਕੇ ਮੰਡੀ ਵਿੱਚ ਪੁੱਜੇ ਕਿਸਾਨ ਅਮਰਜੀਤ ਸਿੰਘ ਦਾ ਕਹਿਣਾ ਹੈ ਕਿ ਉਹ ਸਵੇਰੇ ਹੀ ਝੋਨੇ ਦੀ ਫ਼ਸਲ ਲੈ ਕੇ ਮੰਡੀ ਵਿੱਚ ਪੁੱਜਿਆ ਸੀ ਪਰ ਮੀਂਹ ਕਾਰਨ ਉਨ੍ਹਾਂ ਵੱਲੋਂ ਲਿਆਂਦੀ ਫ਼ਸਲ ਗਿੱਲੀ ਹੋ ਗਈ ਹੈ। ਪ੍ਰਸ਼ਾਸਨ ਵੱਲੋਂ ਮੰਡੀ ਵਿੱਚ ਢੁੱਕਵੇਂ ਪ੍ਰਬੰਧ ਨਾ ਕੀਤੇ ਜਾਣ ਕਾਰਨ ਕਿਸਾਨ ਦੀ ਫ਼ਸਲ ਖ਼ਰਾਬ ਹੋ ਗਈ। ਉਨ੍ਹਾਂ ਤੱਕ ਕੋਈ ਅਧਿਕਾਰੀ ਨਹੀਂ ਪਹੁੰਚਿਆ।

ਇਹ ਵੀ ਪੜ੍ਹੋ: ਜਲੰਧਰ ਦੇ ਰਾਮਾਮੰਡੀ 'ਚ ਭਿਆਨਕ ਸੜਕ ਹਾਦਸਾ, 32 ਸਾਲਾ ਬਾਈਕ ਸਵਾਰ ਦੀ ਮੌਕੇ 'ਤੇ ਹੀ ਮੌਤ 

ਪਿੰਡ ਆਲੇਚੱਕਾ ਤੋਂ ਫ਼ਸਲ ਲੈ ਕੇ ਆਏ ਕਿਸਾਨ ਕੁਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਜਿਥੇ ਇਕ ਪਾਸੇ ਕੁਦਰਤ ਨੇ ਕਿਸਾਨਾਂ ਨੂੰ ਦੋਹੀਂ ਪਾਸੀਂ ਮਾਰਿਆ ਹੈ, ਉੱਥੇ ਹੀ ਮੀਂਹ ਕਾਰਨ ਖੇਤਾਂ ਵਿੱਚ ਪੱਕੀਆਂ ਫ਼ਸਲਾਂ ਵੀ ਖ਼ਰਾਬ ਹੋ ਗਈਆਂ ਹਨ। ਦੂਜੇ ਪਾਸੇ ਮੰਡੀ ਵਿੱਚ ਲਿਆਂਦੀ ਫ਼ਸਲ ਮੀਂਹ ਕਾਰਨ ਖ਼ਰਾਬ ਹੋ ਗਈ ਹੈ। ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ।
ਮੰਡੀ ਅਧਿਕਾਰੀ ਸੁਖਜੀਤ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਸਾਰੇ ਕਮਿਸ਼ਨ ਏਜੰਟਾਂ ਨੂੰ ਦਸ ਤੋਂ ਵੀਹ ਤਰਪਾਲਾਂ ਰੱਖਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦੀ ਫਸਲ ਖਰਾਬ ਹੁੰਦੀ ਹੈ ਤਾਂ ਸਬੰਧਤ ਕਮਿਸ਼ਨ ਏਜੰਟ ਖਿਲਾਫ ਕਾਰਵਾਈ ਕੀਤੀ ਜਾਵੇਗੀ।