ਕਰਜ਼ੇ ਦੇ ਸਤਾਏ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਮ੍ਰਿਤਕ ਕਿਸਾਨ ਸਿਰ ਸੀ ਲਗਭਗ 15 ਲੱਖ ਕਰਜ਼ਾ
Debt-ridden farmer commits suicide
ਭਵਾਨੀਗੜ੍ਹ (ਗੁਰਪ੍ਰੀਤ ਸਿੰਘ ਸਕਰੌਦੀ) : ਪਿੰਡ ਘਨੌੜ ਜੱਟਾਂ ਵਿਖੇ ਇਕ 47 ਸਾਲਾ ਗ਼ਰੀਬ ਕਿਸਾਨ ਹਰਵਿੰਦਰ ਸਿੰਘ ਵਾਸੀ ਘਨੌੜ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ਗਰਜਾ ਸਿੰਘ ਤੇ ਬਲਾਕ ਖ਼ਜ਼ਾਨਚੀ ਬਲਵਿੰਦਰ ਸਿੰਘ ਘਨੌੜ ਨੇ ਦਸਿਆ ਕਿ ਹਰਵਿੰਦਰ ਸਿੰਘ ਦੇ ਸਿਰ ਸਰਕਾਰੀ ਅਤੇ ਗ਼ੈਰ ਸਰਕਾਰੀ ਲਗਭਗ 15 ਲੱਖ ਕਰਜ਼ਾ ਸੀ ਜਿਸ ਕਰ ਕੇ ਉਹ ਪ੍ਰੇਸ਼ਾਨ ਰਹਿੰਦਾ ਸੀ ਜਿਸ ਨੇ ਅਪਣੇ ਮੱਝਾਂ ਵਾਲੇ ਘਰ ਦੇ ਵਿਚ ਸਵੇਰੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਹਰਵਿੰਦਰ ਸਿੰਘ ਅਪਣੇ ਪਿੱਛੇ ਇਕ ਪੁੱਤਰ ਅਤੇ ਘਰਵਾਲੀ ਸਮੇਤ ਬਜ਼ੁਰਗ ਪਿਤਾ ਨੂੰ ਛੱਡ ਗਿਆ ਹੈ। ਇਸ ਮੌਕੇ ਪਿੰਡ ਵਾਸੀਆਂ ਅਤੇ ਜਥੇਬੰਦੀ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਹਰਵਿੰਦਰ ਸਿੰਘ ਦਾ ਕਰਜ਼ਾ ਮਾਫ਼ ਕੀਤਾ ਜਾਵੇ ਅਤੇ ਉਸ ਦੇ ਪ੍ਰਵਾਰ ਨੂੰ ਯੋਗ ਮੁਆਵਜ਼ਾ ਦਿਤਾ ਜਾਵੇ।