ਰਾਜਾ ਵੜਿੰਗ ਨੇ ਕਿਸਾਨਾਂ ਦੀਆਂ ਨੁਕਸਾਨੀਆਂ ਫਸਲਾਂ ਲਈ 35,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਕੀਤੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਉਹਨਾਂ ਕਿਹਾ ਕਿ ਬਾਰਿਸ਼ ਤੋਂ ਪਹਿਲਾਂ ਮੁਕੰਮਲ ਬੰਦੋਬਸਤ ਨਾ ਹੋਣ ਕਾਰਨ ਪਿੰਡਾਂ ਵਿਚ ਪਾਣੀ ਆ ਗਿਆ ਹੈ।

Raja Warring took stock of the damage caused to the crops due to heavy rain


ਮੁਕਤਸਰ ਸਾਹਿਬ: ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਜਿੱਥੇ ਫਸਲਾਂ ਦਾ ਨੁਕਸਾਨ ਹੋਇਆ ਹੈ, ਉੱਥੇ ਹੀ ਇਸ ਬਾਰਿਸ਼ ਕਾਰਨ ਘਰਾਂ ਦਾ ਵੀ ਵੱਡਾ ਨੁਕਸਾਨ ਹੋਇਆ ਹੈ। ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪਹੁੰਚੇ ਗਿੱਦੜਬਾਹਾ ਤੋਂ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।

Raja Warring took stock of the damage caused to the crops due to heavy rain

ਉਹਨਾਂ ਕਿਹਾ ਕਿ ਬਾਰਿਸ਼ ਤੋਂ ਪਹਿਲਾਂ ਮੁਕੰਮਲ ਬੰਦੋਬਸਤ ਨਾ ਹੋਣ ਕਾਰਨ ਪਿੰਡਾਂ ਵਿਚ ਪਾਣੀ ਆ ਗਿਆ ਹੈ। ਮੇਰੀ ਸਰਕਾਰ ਨੂੰ ਅਪੀਲ ਹੈ ਕਿ ਜਲਦ ਤੋਂ ਜਲਦ ਸਪੈਸ਼ਲ ਗਿਰਦਾਵਰੀ ਕਰਵਾਈ ਜਾਵੇ। ਇਸ ਦੇ ਨਾਲ ਹੀ ਕਿਸਾਨਾਂ ਨੂੰ 35000 ਰੁਪਏ ਪ੍ਰਤੀ ਏਕੜ ਅਤੇ ਜਿਨ੍ਹਾਂ ਦੇ ਘਰਾਂ ਦਾ ਨੁਕਸਾਨ ਹੋਇਆ ਹੈ ਉਹਨਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ।

Raja Warring took stock of the damage caused to the crops due to heavy rain

ਰਾਜਾ ਵੜਿੰਗ ਨੇ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਪ੍ਰਭਾਵਿਤ ਖੇਤਰਾਂ ਦੀ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਦੇਵੇਗੀ ਅਤੇ ਕਿਸਾਨਾਂ ਨੂੰ ਸਮੇਂ ਸਿਰ ਮੁਆਵਜ਼ਾ ਦਿੱਤਾ ਜਾਵੇਗਾ। ਉਹਨਾਂ ਦਾ ਕਹਿਣਾ ਹੈ ਕਿ ਨੁਕਸਾਨ ਕਾਫ਼ੀ ਵਿਆਪਕ ਹੈ ਅਤੇ ਕੋਈ ਵੀ ਫ਼ਸਲ ਬੀਜੀ ਨਹੀਂ ਜਾ ਸਕਦੀ। ਇਸ ਲਈ ਸਰਕਾਰ ਨੂੰ ਸਮਾਂਬੱਧ ਢੰਗ ਨਾਲ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣਾ ਚਾਹੀਦਾ ਹੈ।