Farmer News: ਸ਼ੰਭੂ ਬਾਰਡਰ ’ਤੇ ਧਰਨੇ ਵਿਚ ਸ਼ਾਮਲ ਇਕ ਹੋਰ ਕਿਸਾਨ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

Farmer News: ਕਿਸਾਨ ਜਰਨੈਲ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

Death of another farmer involved in the sit-in at Shambhu border

 

Farmer News : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਝੰਡੇ ਹੇਠ ਸ਼ੰਭੂ ਬਾਰਡਰ ’ਤੇ ਕੇਂਦਰ ਸਰਕਾਰ ਦੀਆਂ ਕਿਸਾਨਾਂ ਪ੍ਰਤੀ ਨੀਤੀਆਂ ਦੇ ਵਿਰੋਧ ਵਿਚ ਚੱਲ ਰਹੇ ਧਰਨੇ ’ਚ ਪਿੰਡ ਕੋਟ ਸਦਰ ਖ਼ਾਂ ਤੋਂ ਗਏ ਕਿਸਾਨ ਜਰਨੈਲ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਕਿਸਾਨ ਜਰਨੈਲ ਸਿੰਘ ਦੀ ਦੇਹ ਪਿੰਡ ਪੁੱਜਣ ਉਪਰੰਤ ਨਮ ਅੱਖਾਂ ਨਾਲ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਅੰਤਮ ਰਸਮਾਂ ਨਿਭਾਈਆਂ ਗਈਆਂ।

ਅੰਤਮ ਸਸਕਾਰ ਸਮੇਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵੱਡੀ ਗਿਣਤੀ ’ਚ ਪੁੱਜੇ ਆਗੂਆਂ ਤੋਂ ਇਲਾਵਾ ਪਿੰਡ ਤੇ ਇਲਾਕਾ ਨਿਵਾਸੀਆਂ ਨੇ ਪੁੱਜ ਕੇ ਜਰਨੈਲ ਸਿੰਘ ਦੇ ਬੇਟੇ ਹੀਰਾ ਸਿੰਘ ਸਿੱਧੂ, ਭਤੀਜੇ ਗੁਰਲਵਲੀਨ ਸਿੰਘ ਸਿੱਧੂ ਖੇਤੀਬਾੜੀ ਅਫ਼ਸਰ ਤੇ ਹੋਰ ਪ੍ਰਵਾਰਕ ਮੈਂਬਰਾਂ ਨਾਲ ਦੁੱਖ ਵੰਡਾਇਆ।