ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਫੂਕਿਆ ਮੋਦੀ ਦਾ ਪੁਤਲਾ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਇਹ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਬਲਦੇਵ ਸਿੰਘ ਸਰਾਂ ਦੀ ਅਗਵਾਈ ਹੇਠ ਸਥਾਨਕ ਦਾਣਾ ਮੰਡੀ ਵਿਖੇ ਕੀਤਾ ਗਿਆ।

protest

ਚੰਡੀਗੜ੍ਹ - ਪੰਜਾਬ 'ਚ ਖੇਤੀ ਕਾਨੂੰਨਾਂ ਖਿਲਾਫ ਲਗਾਤਾਰ ਵਿਰੋਧ ਜਾਰੀ ਹੈ। ਇਸ ਦੇ ਚਲਦੇ ਅੱਜ ਤਲਵੰਡੀ ਭਾਈ 'ਚ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਚੱਲ ਰਹੇ ਅੰਦੋਲਨ 'ਚ ਕਿਸਾਨ ਜਥੇਬੰਦੀਆਂ ਅਤੇ ਆੜ੍ਹਤੀ ਯੂਨੀਅਨ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।

ਦੱਸ ਦੇਈਏ ਕਿ ਇਹ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਬਲਦੇਵ ਸਿੰਘ ਸਰਾਂ ਦੀ ਅਗਵਾਈ ਹੇਠ ਸਥਾਨਕ ਦਾਣਾ ਮੰਡੀ ਵਿਖੇ ਕੀਤਾ ਗਿਆ। 

ਓਠੀਆਂ ਦੇ ਕਿਸਾਨਾਂ ਨੇ ਫੂਕਿਆ ਮੋਦੀ ਦਾ ਪੁਤਲਾ
ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨਾਂ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਹੁਸ਼ਿਆਰਪੁਰ 'ਚ ਕਿਸਾਨਾਂ ਨੇ ਸਾੜਿਆ ਮੋਦੀ ਦਾ ਪੁਤਲਾ
ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਸਮੁੰਦੜਾ ਵਿਖੇ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੁਕਿਆ ਗਿਆ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਅਤੇ ਕੁਲਵਿੰਦਰ ਚਾਹਲ ਸ਼ਾਮਿਲ ਸਨ। ਉਨ੍ਹਾਂ ਨੇ ਕਿਹਾ ਕਿ  ਕੇਂਦਰ ਦੀ ਭਾਜਪਾ ਸਰਕਾਰ ਨੇ ਗੱਲਬਾਤ ਕਰਨ ਦੇ ਬਹਾਨੇ ਕਿਸਾਨ ਅੰਦੋਲਨ ਨੂੰ ਫ਼ੇਲ੍ਹ ਕਰਨ ਦੀ ਕੋਝੀ ਸਾਜ਼ਿਸ਼ ਰਚੀ ਸੀ। ਜਿਸ ਨੂੰ ਕਿਸਾਨ ਆਗੂਆਂ ਵਲੋਂ ਸਮਝਦਾਰੀ ਨਾਲ ਬੇਨਕਾਬ ਕਰ ਦਿੱਤਾ ਗਿਆ।