ਖੇਤੀ ਕਾਨੂੰਨਾਂ ਵਿਰੁੱਧ ਰੋਸ ਲਗਾਤਾਰ ਜਾਰੀ, ਕਿਸਾਨ ਯੂਨੀਅਨ ਵਲੋਂ ਸਾੜਿਆ ਗਿਆ ਮੋਦੀ ਦਾ ਪੁਤਲਾ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਕਿਸਾਨਾਂ ਵਲੋਂ ਰੋਸ ਮਾਰਚ ਕੱਢਦਿਆਂ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ।

Protest

ਚੰਡੀਗੜ੍ਹ- ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਲਗਾਤਾਰ ਰੋਸ ਜਾਰੀ ਹੈ। ਕਿਸਾਨ ਜਥੇਬੰਦੀਆਂ ਦੇ ਲੀਡਰਾਂ ਦੀ ਦਿੱਲੀ ਵਿੱਚ ਕੇਂਦਰ ਸਰਕਾਰ ਨਾਲ ਹੋਈ ਗੱਲ਼ਬਾਤ ਬੇਸਿੱਟਾ ਰਹੀ। ਇਸ ਦੌਰਾਨ ਦਿੱਲੀ ਵਿਖੇ ਭਾਰਤ ਸਰਕਾਰ ਨਾਲ ਮੀਟਿੰਗ ਖ਼ਤਮ ਹੋਣ ਤੋਂ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਨਾਰਾਜ਼ ਹੋ ਕੇ ਬਾਹਰ ਨਿਕਲ ਆਏ। ਇਸੇ ਤਰ੍ਹਾਂ ਕੇਂਦਰ ਸਰਕਾਰ ਨਾਲ ਕੀਤੀ ਜਾ ਰਹੀ ਗੱਲਬਾਤ ਬੇਸਿੱਟਾ ਨਿਕਲਣ ਤੋਂ ਬਾਅਦ ਕਿਸਾਨਾਂ ਵਲੋਂ ਧਰਨਾ ਜਾਰੀ ਹੈ।  ਇਸ ਦੇ ਚਲਦੇ ਅੱਜ ਵੱਖ ਵੱਖ ਥਾਵਾਂ ਤੇ ਧਰਨੇ ਦੇ ਨਾਲ ਨਾਲ ਪੁਤਲੇ ਸਾੜੇ ਜਾ ਰਹੇ ਹਨ। 

ਬਰਨਾਲਾ 'ਚ ਮੋਦੀ ਦਾ ਸਾੜਿਆ ਪੁਤਲਾ 
ਖੇਤੀ ਕਾਨੂੰਨਾਂ ਖਿਲਾਫ ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ ਤੇ ਜਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਔਰਤਾਂ ਵੀ ਸ਼ਾਮਿਲ ਸਨ। 

ਟਾਂਗਰਾ 'ਚ ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਮੋਦੀ ਦਾ ਸਾੜਿਆ ਪੁਤਲਾ
ਖੇਤੀ ਵਿਰੋਧੀ ਕਾਨੂੰਨਾਂ ਦੇ ਵਿਰੋਧ 'ਚ ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਟਾਂਗਰਾ ਵਿਖੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ। ਕਿਸਾਨਾਂ ਵਲੋਂ ਟਾਂਗਰਾ ਬਾਜ਼ਾਰ ਵਿਖੇ ਰੋਸ ਮਾਰਚ ਕੱਢਦਿਆਂ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ। ਉਨ੍ਹਾਂ ਨੇ ਕਿਸਾਨੀ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ।