ਕਿਸਾਨਾਂ ਨੇ ਸਰਕਾਰ ਨੂੰ ਲਾਈ ਗੁਹਾਰ, ਤਬਾਹ ਹੋ ਗਿਆ ਅੰਨਦਾਤਾ! ਬੋਲੇ- ਹੁਣ ਕੀ ਖਾਵਾਂਗੇ?

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਕਿਸਾਨਾਂ ਦਾ ਕਹਿਣਾ ਹੈ ਸਰਕਾਰ ਨੂੰ ਉਹਨਾਂ ਦੀ ਮਦਦ ਲਈ ਅੱਗੇ ਆਵੇ...

Standing wheat crop in kanpur damaged due to unseasonable rains and heavy storm

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਲਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 14 ਹਜ਼ਾਰ ਤਿੰਨ ਸੌ ਤੋਂ ਪਾਰ ਹੋ ਗਈ ਹੈ। ਇਕ ਪਾਸੇ ਸੁੰਨਸਾਨ ਰਸਤੇ, ਬੰਦ ਦੁਕਾਨਾਂ, ਠੱਪ ਹੋਏ ਉਦਯੋਗ ਤੇ ਦੂਜੇ ਪਾਸੇ ਕੁਦਰਤ ਨੇ ਧਰਤੀ ਦੇ ਕਿਸਾਨਾਂ 'ਤੇ ਤਬਾਹੀ ਮਚਾ ਦਿੱਤੀ ਹੈ। ਕਿਸਾਨਾਂ ਦੀ 'ਮਨ ਕੀ ਬਾਤ' ਕੀ ਹੈ, ਕਾਨਪੁਰ ਵਿੱਚ ਕਣਕ ਦੀ ਫਸਲ ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਕਾਰਨ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਇਸ ਕਾਰਨ ਕਿਸਾਨ ਬੁਰੀ ਤਰ੍ਹਾਂ ਪ੍ਰੇਸ਼ਾਨ ਹਨ।

ਕਿਸਾਨਾਂ ਦਾ ਕਹਿਣਾ ਹੈ ਸਰਕਾਰ ਨੂੰ ਉਹਨਾਂ ਦੀ ਮਦਦ ਲਈ ਅੱਗੇ ਆਵੇ। ਪਹਿਲਾਂ ਉਹਨਾਂ ਤੇ ਲਾਕਡਾਊਨ ਦਾ ਪ੍ਰਭਾਵ ਅਤੇ ਹੁਣ ਮੀਂਹ ਨੇ ਉਹਨਾਂ ਦੀ ਫਸਲ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਹੁਣ ਉਹ ਕੀ ਖਾਣਗੇ? ਦੂਜੇ ਪਾਸੇ ਸੂਬਾ ਕਾਂਗਰਸ ਨੇ ਵੀ ਯੋਗੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਜਲਦੀ ਤੋਂ ਜਲਦੀ ਕਿਸਾਨਾਂ ਨੂੰ ਮੁਆਵਜ਼ਾ ਮੁਹੱਈਆ ਕਰਵਾਏ।

ਯੂਪੀ ਕਾਂਗਰਸ ਦੇ ਪ੍ਰਧਾਨ ਅਜੈ ਕੁਮਾਰ ਲੱਲੂ ਨੇ ਕਿਹਾ ਕਿ ਇਸ ਸਮੇਂ ਕਿਸਾਨਾਂ ਨੂੰ ਦੋਹਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੜੇ ਅਤੇ ਗੈਰ ਮੌਸਮੀ ਬਾਰਿਸ਼ ਨੇ ਫਸਲ ਨੂੰ ਤਬਾਹ ਕਰ ਦਿੱਤਾ ਹੈ। ਅਜਿਹੀ ਸਥਿਤੀ ਵਿੱਚ ਸਵਾਲ ਇਹ ਉੱਠਦਾ ਹੈ ਕਿ ਇਨ੍ਹਾਂ ਕਿਸਾਨਾਂ ਦੇ ਪਰਿਵਾਰ ਦਾ ਪਾਲਣ-ਪੋਸ਼ਣ ਕਿਵੇਂ ਹੋਵੇਗਾ। ਸਰਕਾਰ ਨੂੰ ਜਲਦੀ ਤੋਂ ਜਲਦੀ ਮੁਆਵਜ਼ੇ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਪੰਜਾਬ ਦੇ ਗੁਰਦਾਸਪੁਰ ਵਿੱਚ ਬੇਮੌਸਮੀ ਬਾਰਿਸ਼ ਕਾਰਨ ਫਸਲਾਂ ਦੀ ਕਟਾਈ ਵਿੱਚ ਦੇਰੀ ਹੋਈ ਹੈ। ਪੰਜਾਬ ਦੇ ਕੁਝ ਹਿੱਸਿਆਂ ਵਿੱਚ ਕਣਕ ਨੂੰ ਸਹੀ ਥਾਂ ਤੇ ਸੁਰੱਖਿਅਤ ਰੱਖਿਆ ਜਾ ਰਿਹਾ ਹੈ। ਪੰਜਾਬ ਦੇ ਕਿਸਾਨ ਕਹਿੰਦੇ ਹਨ ਜੇਕਰ ਇਥੇ ਲਗਾਤਾਰ ਮੀਂਹ ਪੈਂਦਾ ਰਿਹਾ ਤਾਂ ਖੜ੍ਹੀ ਫਸਲ ਬਰਬਾਦ ਹੋ ਜਾਵੇਗੀ।

ਲਾਕਡਾਊਨ ਅਤੇ ਮੀਂਹ ਨੇ ਉਹਨਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਤ ਕੀਤਾ ਹੈ। ਲੁਧਿਆਣਾ ਦੇ ਕਿਸਾਨਾਂ ਨੇ ਕਿਹਾ ਕਣਕ ਦੀ 20-25 ਫ਼ੀਸਦ ਬੇਮੌਸਮੀ ਬਾਰਸ਼ ਅਤੇ ਭਾਰੀ ਤੂਫਾਨ ਕਾਰਨ ਤਬਾਹ ਹੋ ਗਈ ਹੈ। ਅਗਲੇ ਦੋ-ਤਿੰਨ ਦਿਨਾਂ ਵਿਚ ਫਸਲ ਦੀ ਕਟਾਈ ਕੀਤੀ ਜਾਣੀ ਸੀ। ਪੰਜਾਬ ਵਿਚ ਕਣਕ ਦੀ ਖਰੀਦ 15 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।